ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਸਵਰਾਜਬੀਰ ਨੂੰ ਮਿਲੇਗਾ ਪਿਆਰਾ ਸਿੰਘ ਭੋਗਲ ਐਵਾਰਡ

08:56 AM Sep 15, 2024 IST

ਫਗਵਾੜਾ (ਪੱਤਰ ਪ੍ਰੇਰਕ): ਪੰਜਾਬੀ ਲੇਖਕ ਤੇ ਆਲੋਚਕ ਪ੍ਰੋਫੈਸਰ ਪਿਆਰਾ ਸਿੰਘ ਭੋਗਲ ਯਾਦਗਾਰੀ ਐਵਾਰਡ ਕਮੇਟੀ ਦੀ ਮੀਟਿੰਗ ਪ੍ਰੈੱਸ ਕਲੱਬ ਪੰਜਾਬ (ਜਲੰਧਰ) ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਐਵਾਰਡ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਦੱਸਿਆ ਕਿ ਪਿਆਰਾ ਸਿੰਘ ਭੋਗਲ ਪੁਰਸਕਾਰ ਉੱਘੇ ਲੇਖਕ ਤੇ ‘ਪੰਜਾਬੀ ਟ੍ਰਿਬਿਊਨ’ ਦੇ ਸਾਬਕਾ ਸੰਪਾਦਕ ਡਾ. ਸਵਰਾਜਬੀਰ ਨੂੰ ਦਿੱਤਾ ਜਾਵੇਗਾ। ਇਸ ਪਲੇਠੇ ਪੁਰਸਕਾਰ ’ਚ 51,000 ਰੁਪਏ ਦੀ ਰਾਸ਼ੀ, ਮੋਮੈਂਟੋ, ਦੁਸ਼ਾਲਾ ਤੇ ਮਾਣ ਪੱਤਰ ਸ਼ਾਮਲ ਹੈ। ਇਹ ਐਵਾਰਡ ਫਗਵਾੜਾ ਵਿਚ ਅਕਤੂਬਰ ਦੇ ਅਖੀਰਲੇ ਪੰਦਰਵਾੜੇ ’ਚ ਦਿੱਤਾ ਜਾਵੇਗਾ। ਇਸ ਮੌਕੇ ਡਾ. ਲਖਵਿੰਦਰ ਸਿੰਘ ਜੌਹਲ, ਜਸਵੰਤ ਸਿੰਘ ਗੰਡਮ, ਗੁਰਮੀਤ ਸਿੰਘ ਪਲਾਹੀ, ਰਾਵਿੰਦਰ ਚੋਟ ਅਤੇ ਡਾ. ਗੁਲਜ਼ਾਰ ਸਿੰਘ ਵਿਰਦੀ ਸ਼ਾਮਲ ਹੋਏ।

Advertisement

Advertisement