ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਗਾਂਧੀ ਖ਼ਿਲਾਫ਼ ਟਕਸਾਲੀ ਕਾਂਗਰਸੀ ਹੋਣ ਲੱਗੇ ਇੱਕਜੁਟ

07:50 AM Apr 17, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ।

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 16 ਅਪਰੈਲ
ਲੋਕ ਸਭਾ ਹਲਕਾ ਪਟਿਆਲਾ (ਜਨਰਲ) ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਅਤੇ ਬਾਅਦ ਵਿਚ ਟਕਸਾਲੀ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਲਗਾਤਾਰ ਗੁਪਤ ਅਤੇ ਜਨਤਕ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਿਹਾਇਸ਼ ’ਤੇ ਵਰਕਰਾਂ ਦਾ ਇਕੱਠ ਹੋਇਆ। ਵਰਕਰਾਂ ਨੇ ਕਿਹਾ ਕਿ ਕੰਬੋਜ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਲੋਕ ਸਭਾ ਚੋਣ ਲਈ ਥਾਪੜਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਲੋਕ ਸਭਾ ਹਲਕਾ ਪਟਿਆਲਾ ਵਿੱਚ ਵਰਕਰਾਂ ਨੂੰ ਲਾਮਬੰਦ ਕਰਨ ਦਾ ਗੇੜ ਵੀ ਪੂਰਾ ਕਰ ਲਿਆ ਸੀ। ਸ੍ਰੀ ਕੰਬੋਜ ਦੇ ਨਜ਼ਦੀਕੀ ਸਮਰਥਕਾਂ ਅਤੇ ਅਹੁਦੇਦਾਰਾਂ ਨੇ 20 ਅਪਰੈਲ ਨੂੰ ਰਾਜਪੁਰਾ ਦੇ ਬਹਾਵਲਪੁਰੀ ਭਵਨ ਵਿੱਚ ਇਕੱਠ ਕਰ ਕੇ ਕੋਈ ਅਹਿਮ ਫ਼ੈਸਲਾ ਲੈਣ ਦਾ ਐਲਾਨ ਕੀਤਾ ਹੈ। ਉਧਰ, ਚਰਚਾ ਇਹ ਵੀ ਹੈ ਕਿ ਉਸ ਦਿਨ ਕੰਬੋਜ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਦਾ ਪੱਲਾ ਫੜ ਲੈਣਗੇ। ਇਸ ਦਰਮਿਆਨ ਹੀ ਕੁਝ ਵਰਕਰਾਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਕੰਬੋਜ ਵੱਲੋਂ ਪਾਰਟੀ ਹਾਈ ਕਮਾਂਡ ’ਤੇ ਦਬਾਅ ਬਣਾਉਣ ਲਈ ਇਹ ਇਕੱਠ ਕਰਕੇ ਸਟੰਟ ਖੇਡਿਆ ਜਾ ਰਿਹਾ ਹੈ। ਉਧਰ, ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਤੋਂ ਨਿਰਾਸ਼ ਵਰਕਰ ਲਗਾਤਾਰ ਇਕੱਠ ਕਰ ਰਹੇ ਹਨ।

Advertisement

ਡਾ. ਗਾਂਧੀ ਨੂੰ ਟਿਕਟ ਮਿਲਣ ਤੋਂ ਬਾਅਦ ਪਟਿਆਲਾ ਕਾਂਗਰਸ ਹੋਈ ਦੋਫਾੜ

ਪਟਿਆਲਾ (ਗੁਰਨਾਮ ਸਿੰਘ ਅਕੀਦਾ): ਡਾ. ਧਰਮਵੀਰ ਗਾਂਧੀ ਨੂੰ ਟਿਕਟ ਮਿਲਣ ਤੋਂ ਬਾਅਦ ਪਟਿਆਲਾ ਕਾਂਗਰਸ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ ਡਾ. ਗਾਂਧੀ ਦੇ ਵਿਰੋਧ ਵਿੱਚ ਟਕਸਾਲੀ ਕਾਂਗਰਸੀਆਂ ਵੱਲੋਂ 20 ਅਪਰੈਲ ਨੂੰ ਰਾਜਪੁਰਾ ਪਟਿਆਲਾ ਬਾਈਪਾਸ ਦੇ ਮਹਿਫ਼ਲ ਰਿਜ਼ੌਰਟ ਵਿੱਚ ਮੀ‌ਟਿੰਗ ਰੱਖੀ ਗਈ ਹੈ। ਇਸ ਮੀਟਿੰਗ ਦਾ ਸੱਦਾ ਸਾਬਕਾ ਮੰਤਰੀ ਲਾਲ ਸਿੰਘ ਨੇ ਦਿੱਤਾ ਹੈ। ਲਾਲ ਸਿੰਘ ਨੇ ਕਿਹਾ ਉਨ੍ਹਾਂ ਨੇ 20 ਅਪਰੈਲ ਨੂੰ ਮੀਟਿੰਗ ਰੱਖੀ ਹੈ ਜਿਸ ਵਿਚ ਇਹ ਵਿਚਾਰ ਹੋਵੇਗਾ ਕਿ ਅਗਲੀ ਰਣਨੀਤੀ ਕੀ ਹੋਵੇਗੀ। ਦੂਜੇ ਪਾਸੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਦਰਬਾਰਾ ਸਿੰਘ ਨੇ ਕਿਹਾ ਕਿ ਉਹ ਡਾ. ਗਾਂਧੀ ਦੀ ਚੋਣ ਮੁਹਿੰਮ ਵਿਚ ਹਿੱਸਾ ਲੈ ਰਹੇ ਹਨ ਅਤੇ 19 ਅਪਰੈਲ ਨੂੰ ਹਲਕਾ ਸ਼ੁਤਰਾਣਾ ਵਿਚ ਚੋਣ ਪ੍ਰੋਗਰਾਮ ਕਰਵਾ ਰਹੇ ਹਨ।

ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਡਾ. ਗਾਂਧੀ ਨੂੰ ਟਿਕਟ ਦੇਣ ਦੀ ਆਲੋਚਨਾ

ਲਾਲੜੂ (ਸਰਬਜੀਤ ਸਿੰਘ ਭੱਟੀ): ਇੱਥੇ ਅੱਜ ਹਲਕਾ ਡੇਰਾਬਸੀ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੀਪਇੰਦਰ ਸਿੰਘ ਢਿੱਲੋਂ ਦੇ ਸੱਦੇ ’ਤੇ ਲਾਲੜੂ ਵਿੱਚ ਹੋਈ। ਮੀਟਿੰਗ ਵਿੱਚ ਕਾਂਗਰਸ ਆਗੂ ਅਮਰੀਕ ਸਿੰਘ ਮਲਕਪੁਰ ਨੇ ਹਾਈ ਕਮਾਂਡ ਵੱਲੋਂ ਸ੍ਰੀ ਢਿੱਲੋਂ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਪਾਰਟੀ ਟਿਕਟ ਨਾ ਦਿੱਤੇ ਜਾਣ ਦੀ ਆਲੋਚਨਾ ਕੀਤੀ। ਇਸ ਮੌਕੇ ਸ੍ਰੀ ਢਿੱਲੋਂ ਨੇ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਪਾਰਟੀ ਹਾਈ ਕਮਾਂਡ ਵੱਲੋਂ ਭੇਜੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ।

Advertisement

Advertisement
Advertisement