ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀਆਂ

10:41 AM May 24, 2024 IST
ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੋਹਤਬਰ। -ਫੋਟੋ: ਕੁੱਲੇਵਾਲ

ਗੜ੍ਹਸ਼ੰਕਰ:

Advertisement

ਪਿੰਡ ਲੰਗੇਰੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਸਟਾਫ਼, ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਅਵਤਾਰ ਲੰਗੇਰੀ ਨੇ ਉਨ੍ਹਾਂ ਦੇ ਸਾਹਿਤਕ ਸਫਰ ਦੇ ਪੰਨੇ ਫਰੋਲੇ। ਸ਼ਰਧਾਂਜਲੀ ਸਮਾਗਮ ਵਿੱਚ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਬਲਜਿੰਦਰ ਮਾਨ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਭਿਆਚਾਰਕ ਵਿਭਾਗ ਦੇ ਮੁਖੀ ਜੋਗਿੰਦਰ ਕੁੱਲੇਵਾਲ, ਕਿਸਾਨ ਆਗੂ ਤਲਵਿੰਦਰ ਹੀਰ, ਸੱਭਿਆਚਾਰਕ ਆਗੂ ਮਾ. ਬਲਵੀਰ ਸਿੰਘ ਖਾਨਪੁਰ, ਪ੍ਰਾਇਮਰੀ ਤੇ ਮਿਡਲ ਸਕੂਲ ਮੁਖੀ ਮਨਜਿੰਦਰ ਪਾਲ, ਡਾ. ਓ ਪੀ ਸਿੰਘ, ਪਰਮਜੀਤ ਸਿੰਘ ਸੰਘਾ ਮੀਡੀਆ ਮੁਖੀ ਸਪੋਰਟਸ ਕਲੱਬ, ਹਰਭਜਨ ਸਿੰਘ ਸੰਘਾ, ਗੁਰਜੀਤ ਕੌਰ ਸਰਪੰਚ, ਹੈੱਡ ਟੀਚਰ ਰਿਟਾਇਰਡ ਮੈਡਮ ਮਾਇਆ ਦੇਵੀ ਤੇ ਸਕੂਲ ਸਟਾਫ ਸਮੇਤ ਪਿੰਡ ਵਾਸੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement