ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਤਰਾਖੰਡ ਲਈ ਸਾਂਝੇ ਸਵਿਲ ਕੋਡ ਦਾ ਖਰੜਾ ਲਗਪਗ ਤਿਆਰ: ਧਾਮੀ

09:00 PM Oct 06, 2023 IST
ਪੁਸ਼ਕਰ ਧਾਮੀ।

ਦੇਹਰਾਦੂਨ, 6 ਅਕਤੂਬਰ
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸੂਬੇ ਲਈ ਸਾਂਝਾ ਸਵਿਲ ਕੋਡ (ਯੂਸੀਸੀ) ਦਾ ਖਰੜਾ ਲਗਪਗ ਤਿਆਰ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਖਰੜਾ ਯੂਸੀਸੀ ਡਰਾਫਟਿੰਗ ਪੈਨਲ ਤੋਂ ਪ੍ਰਾਪਤ ਹੋ ਗਿਆ ਤਾਂ ਸੂਬਾ ਸਰਕਾਰ ਇਸ ਨੂੰ ਲਾਗੂ ਕਰਨ ਲਈ ਕਦਮ ਚੁੱਕੇਗੀ। ਧਾਮੀ ਹਰਿਦੁਆਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਭਾਜਪਾ ਨੇ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਉਤਰਾਖੰਡ ਲਈ ਸਾਂਝਾ ਸਵਿਲ ਕੋਡ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਭਾਜਪਾ ਦੇ ਲਗਾਤਾਰ ਦੂਜੀ ਵਾਰ ਸੱਤਾ ਵਿੱਚ ਆਉਣ ਮਗਰੋਂ ਧਾਮੀ ਦੀ ਪ੍ਰਧਾਨਗੀ ਵਿੱਚ ਹੋਈ ਪਹਿਲੀ ਵਜ਼ਾਰਤ ਮੀਟਿੰਗ ਨੇ ਯੂਸੀਸੀ ਦਾ ਖਰੜਾ ਤਿਆਰ ਕਰਨ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਰੰਜਨ ਪ੍ਰਕਾਸ਼ ਦੇਸਾਈ ਦੀ ਅਗਵਾਈ ਵਿੱਚ ਪੈਨਲ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ। -ਪੀਟੀਆਈ

Advertisement

Advertisement
Advertisement