For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਖਜ਼ਾਨੇ ਨੂੰ ਖੋਰਾ: ਖਣਨ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ’ਤੇ ਛਾਪਾ

09:56 AM Mar 13, 2024 IST
ਸਰਕਾਰੀ ਖਜ਼ਾਨੇ ਨੂੰ ਖੋਰਾ  ਖਣਨ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ’ਤੇ ਛਾਪਾ
ਮੋਗਾ ’ਚ ਖਣਨ ਵਿਭਾਗ ਵੱਲੋਂ ਜ਼ਬਤ ਕੀਤੀਆਂ ਮਸ਼ੀਨਾਂ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਮਾਰਚ
ਮਾਨ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਸੂਬੇ ਵਿਚ ਨਾਜਾਇਜ਼ ਖਣਨ ਦਾ ਧੰਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਨਾਲ ਜਿਥੇ ਸਰਕਾਰੀ ਖਜ਼ਾਨੇ ਨੂੰ ਖੋਰਾ ਲੱਗ ਰਿਹਾ ਹੈ, ਉਥੇ ਪਿੰਡਾਂ ਦੇ ਲੋਕ ਵੀ ਡਾਢੇ ਪ੍ਰੇਸ਼ਾਨ ਹਨ। ਇਥੇ ਖਣਨ ਵਿਭਾਗ ਨੇ ਸਤਲੁਜ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਛਾਪਾ ਮਾਰ ਕੇ ਤਿੰਨ ਪੋਕਲੇਨ ਮਸ਼ੀਨਾਂ ਦੋ ਜੇਸੀਬੀ ਤੇ ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ ਹਨ। ਥਾਣਾ ਧਰਮਕੋਟ ਪੁਲੀਸ ਨੇ ਸਥਾਨਕ ਜੂਨੀਅਰ ਇੰਜਨੀਅਰ-ਕਮ ਮਾਈਨਿੰਗ ਅਫ਼ਸਰ ਅਭਿਨਵ ਸਿਸੋਦੀਆ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਮਨਪ੍ਰੀਤ ਸਿੰਘ ਮਾਨ ਨੇ ਕਿਹਾ ਕਿ ਤਿੰਨ ਪੋਕਲੇਨ ਮਸ਼ੀਨਾਂ, ਦੋ ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਸ੍ਰੀ ਅਭਿਨਵ ਸਿਸੋਦੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਮਕੋਟ ਸਬ-ਡਿਵੀਜ਼ਨ ਅਧੀਨ ਲੰਘਦੇ ਸਤਲੁਜ ਦਰਿਆ ਨੇੜਲੇ ਪਿੰਡ ਮੰਝਲੀ ਵਿੱਚ ਗੈਰਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਨੇ ਛਾਪਾ ਮਾਰ ਕੇ ਪੋਕਲੇਨ ਮਸ਼ੀਨਾਂ ਆਦਿ ਜ਼ਬਤ ਕੀਤੀਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਪਿੰਡ ਕੈਲਾ ਦੀ ਨਵੀਂ ਖੱਡ ਨੂੰ ਛੱਡ ਕੇ ਬਾਕੀ ਜ਼ਿਲ੍ਹੇ ’ਚ ਚਾਰ ਪਿੰਡਾਂ ਸੰਘੇੜਾ, ਆਦਰਾਮਾਨ, ਬਾਜੇਕੇ, ਮੇਹਰੁਵਾਲਾ ਵਿੱਚ ਪਹਿਲਾਂ ਤੋਂ ਚੱਲ ਰਹੀਆਂ ਜਨਤਕ ਖੱਡਾਂ ਬੰਦ ਹਨ। ਕਾਰੋਬਾਰੀ ਦੱਸਦੇ ਹਨ ਕਿ ਇਹ ਖੰਡਾਂ ਬੰਦ ਹੋਣ ਕਾਰਨ ਰੇਤ ਦਾ ਭਾਅ ਮੁੜ ਵਧ ਗਿਆ ਹੈ। ਇਸ ਖੇਤਰ ’ਚ ਪੈਂਦੇ ਪਿੰਡਾਂ ਦੇ ਲੋਕ ਨਾਜਾਇਜ਼ ਮਾਈਨਿੰਗ ਤੋਂ ਇਸ ਕਦਰ ਪ੍ਰੇਸ਼ਾਨ ਹੋ ਗਏ ਹਨ ਕਿ ਉਨ੍ਹਾਂ ਨੂੰ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰਨੀ ਪਈ ਹੈ।

Advertisement

Advertisement
Author Image

joginder kumar

View all posts

Advertisement
Advertisement
×