ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਣੀ ਦੀ ਨਿਕਾਸੀ: ਵਿੱਤ ਮੰਤਰੀ ਨੇ ਜਗਾਇਆ ਪ੍ਰਸ਼ਾਸਨ

07:08 AM Jul 19, 2024 IST
ਐੱਸਡੀਐੱਮ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਮੌਕਾ ਦੇਖਦੇ ਹੋਏ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 18 ਜੁਲਾਈ
ਦਿੜ੍ਹਬਾ ਦੀ ਫਿਰਨੀ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਨੇੜੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵਿੱਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਪ੍ਰਸ਼ਾਸਨ ਅਤੇ ਸੀਵਰੇਜ ਵਿਭਾਗ ਹਰਕਤ ਵਿੱਚ ਆ ਗਿਆ। ਜਾਣਕਾਰੀ ਅਨੁਸਾਰ ਹਰਪਾਲ ਸਿੰਘ ਚੀਮਾ ਦੀਆਂ ਹਦਾਇਤਾਂ ’ਤੇ ਅੱਜ ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਤੋਂ ਇਲਾਵਾ ਐੱਸਡੀਐੱਮ ਰਾਜੇਸ਼ ਸ਼ਰਮਾ ਤੇ ਸੀਵਰੇਡ ਬੋਰਡ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਤਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਸੀਵਰੇਜ ਬੋਰਡ ਦੇ ਸੁਪਰਡੈਂਟ ਇੰਜਨੀਅਰ ਅਤੇ ਐੱਸਡੀਓ ਗੁਰਪ੍ਰੀਤ ਸਿੰਘ ਨੂੰ ਹਦਾਇਤਾਂ ਕਰਕੇ ਪਾਣੀ ਦੀ ਨਿਕਾਸੀ ਲਈ ਨਵਾਂ ਪ੍ਰਾਜੈਕਟ ਤਿਆਰ ਕਰਨ ਲਈ ਆਖਿਆ ਹੈ। ਉਨ੍ਹਾਂ ਦੱਸਿਆ ਕਿ ਸਮੱਸਿਆ ਦੇ ਹੱਲ ਲਈ ਕਿਸੇ ਦੀ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਈਓ ਚੰਦਰ ਪ੍ਰਕਾਸ਼ ਵਧਵਾ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਦਿੜ੍ਹਬਾ ਦੇ ਗੁਰਤੇਗ ਬਹਾਦਰ ਗੁਰਦੁਆਰੇ ਦੇ ਸਾਹਮਣੇ ਭੋਗੀ ਪੱਤੀ ਅਤੇ ਦਿੜ੍ਹਬਾ ਦੀ ਬਾਹਰਲੀ ਫਿਰਨੀ ’ਤੇ ਸੀਵਰੇਜ ਦਾ ਪਾਣੀ ਖੜ੍ਹਨ ਕਾਰਨ ਮੁਹੱਲੇ ਦੇ ਲੋਕ ਕਾਫੀ ਪ੍ਰੇਸ਼ਾਨ ਹਨ। ਉਨ੍ਹਾਂ ਨੇ ਇਹ ਮਾਮਲਾ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਧਿਆਨ ਵਿੱਚ ਲਿਆਂਦਾ ਸੀ, ਪਰ ਕੋਈ ਸੁਣਵਾਈ ਨਹੀਂ ਹੋਈ। ਹੁਣ ਇਸ ਸਬੰਧੀ ਖਬਰਾਂ ਪ੍ਰਕਾਸ਼ਿਤ ਹੋਣ ਬਾਅਦ ਮੌਕਾ ਅਧਿਕਾਰੀਆਂ ਵੱਲੋਂ ਮੌਕਾ ਦੇਖਣ ਮਗਰੋਂ ਸਮੱਸਿਆ ਦੇ ਹੱਲ ਦੀ ਆਸ ਬੱਝ ਗਈ ਹੈ।

Advertisement

Advertisement
Advertisement