ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਦਾ ਸੁਫਨਾ: ਚੰਦੂਮਾਜਰਾ

07:56 AM May 25, 2024 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 24 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਸਥਿਤ ਮੁੱਖ ਚੋਣ ਦਫ਼ਤਰ ਵਿੱਚ ਅਕਾਲੀ ਦਲ ਦਿਹਾਤੀ ਅਤੇ ਸ਼ਹਿਰੀ ਦੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਬੂਥਾਂ ’ਤੇ ਪਹਿਰਾ ਦੇਣ ਲਈ ਪ੍ਰੇਰਿਆ। ਉਨ੍ਹਾਂ ਚੋਣਾਂ ਸਬੰਧੀ ਵੱਖ-ਵੱਖ ਨੁਕਤਿਆਂ ’ਤੇ ਚਰਚਾ ਕਰਦਿਆਂ ਵੱਖ-ਵੱਖ ਆਗੂਆਂ ਵੱਲੋਂ ਦਿੱਤੇ ਸੁਝਾਵਾਂ ਬਾਰੇ ਮੰਥਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਸੂਚਨਾ ਟੈਕਨਾਲੋਜੀ ਅਤੇ ਅਤਿ-ਆਧੁਨਿਕ ਤਕਨੀਕ ਦਾ ਧੁਰਾ, ਸਿਲੀਕਾਨ ਵੇਲੀ ਅਤੇ ਸੈਰ ਸਪਾਟੇ ਦਾ ਵੱਡਾ ਕੇਂਦਰ ਬਣਾਉਣਾ ਉਨ੍ਹਾਂ ਦਾ ਸੁਫ਼ਨਾ ਹੈ। ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਮੌਜੂਦ ਸਨ।

Advertisement

Advertisement
Advertisement