ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ

11:19 AM Jul 25, 2023 IST
ਧੁੱਸੀ ਬੰਨ੍ਹ ਕੰਢੇ ਘਰ ਦਾ ਸਾਮਾਨ ਰੱਖ ਕੇ ਬੈਠੇ ਹੋਏ ਹੜ੍ਹ ਪੀੜਤ ਪਰਿਵਾਰ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 24 ਜੁਲਾਈ
ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਹੁਣ ਪੀਣ ਵਾਲੇ ਪਾਣੀ ਦੀ ਸਮੱਸਿਆ ਆ ਰਹੀ ਹੈ। ਇਸ ਕਾਰਨ ਹੜ੍ਹ ਪੀੜਤ ਖ਼ਾਸ ਤੌਰ ’ਤੇ ਬੱਚੇ ਅਤੇ ਬਜ਼ੁਰਗ ਪ੍ਰੇਸ਼ਾਨ ਹਨ। ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਕੱਲ੍ਹ ਫਿਰ ਘਰਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਧੁੱਸੀ ਬੰਨ੍ਹ ਦੇ ਕਨਿਾਰੇ ’ਤੇ ਹੀ ਗੁਜ਼ਾਰਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਖਾਣ ਤੋਂ ਇਲਾਵਾ ਹੋਰ ਜ਼ਰੂਰਤ ਵਾਲੇ ਸਾਮਾਨ ਲਈ ਪ੍ਰੇਸ਼ਾਨੀ ਆ ਰਹੀ ਹੈ। ਮੰਡਾਲਾ ਛੰਨਾ ਇਲਾਕੇ ਦੇ ਪਿੰਡਾਂ ਵਿੱਚ ਔਰਤਾਂ ਨੂੰ ਜ਼ਰੂਰਤ ਵਾਲਾ ਸਾਮਾਨ ਵੀ ਨਹੀਂ ਮਿਲ ਰਿਹਾ।
ਹੜ੍ਹ ਪ੍ਰਭਾਵਿਤ ਪਿੰਡ ਦੇ ਬਜ਼ੁਰਗ ਨੇ ਦੱਸਿਆ ਕਿ ਸਹਾਇਤਾ ਕਰਨ ਵਾਲੀਆਂ ਸੰਸਥਾਵਾਂ ਉਨ੍ਹਾਂ ਨੂੰ ਸਾਮਾਨ ਦੇ ਰਹੀਆਂ ਹਨ ਪਰ ਕਈ ਵਾਰ ਪੀਣ ਵਾਲੇ ਪਾਣੀ ਦੀ ਘਾਟ ਹੋ ਜਾਂਦੀ ਹੈ। ਬਿਜਲੀ ਸਪਲਾਈ ਵੀ ਠੀਕ ਢੰਗ ਨਾਲ ਨਾ ਚੱਲਣ ਕਾਰਨ ਉਨ੍ਹਾਂ ਨੂੰ ਗਰਮੀ ਤੇ ਹੁੰਮਸ ਵਾਲੇ ਮੌਸਮ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੇ ਕੰਮ ਕਰਨ ਦੇ ਬਾਵਜੂਦ ਮੁੜ ਨੁਕਸ ਪੈ ਜਾਂਦਾ ਹੈ। ਪੀੜਤ ਹਰਵਿੰਦਰ ਸਿੰਘ ਨੇ ਦੱਸਿਆ ਇਲਾਕੇ ਦੇ ਲੋਕ ਜਦੋਂ ਵੀ ਦੂਰੋਂ ਕਾਲਾ ਬੱਦਲ ਦੇਖਦੇ ਹਨ ਤਾਂ ਉਨ੍ਹਾਂ ਦੇ ਸਾਹ ਸੁੱਕ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਈ ਹੜ੍ਹ ਪੀੜਤ ਤਾਂ ਰਾਤ ਵੀ ਤੰਬੂਆਂ ਵਿੱਚ ਕਟਦੇ ਹਨ ਤੇ ਉਨ੍ਹਾਂ ਦੇ ਘਰਾਂ ਦਾ ਸਾਮਾਨ ਸੜਕ ਵਿਚਕਾਰ ਪਿਆ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੇ ਪ੍ਰਸ਼ਾਸਨ ਨੂੰ ਲੋੜੀਂਦਾ ਸਾਮਾਨ ਪਹੁੰਚਾਉਣ ਦੀ ਅਪੀਲ ਕੀਤੀ ਹੈ।

Advertisement

Advertisement