ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਬਜ਼ੀ ਮੰਡੀ ਵਿੱਚ ਆੜ੍ਹਤੀ ’ਤੇ ਗੱਡੀ ਚੜ੍ਹਾਈ

08:42 AM Oct 22, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਅਕਤੂਬਰ
ਥਾਣਾ ਜੋਧੇਵਾਲ ਦੇ ਇਲਾਕੇ ਵਿੱਚ ਪੈਂਦੀ ਸਬਜ਼ੀ ਮੰਡੀ ਵਿੱਚ ਹੋਏ ਲੜਾਈ ਝਗੜੇ ਦੌਰਾਨ ਇੱਕ ਵਿਅਕਤੀ ਦੀ ਲੱਤ ਅਤੇ ਪੈਰ ਟੁੱਟ ਗਿਆ ਹੈ। ਇਸ ਸਬੰਧੀ ਬਸੰਤ ਸਿਟੀ ਪੱਖੋਵਾਲ ਰੋਡ ਵਾਸੀ ਗੁਰਕਮਲ ਸਿੰਘ ਨੇ ਦੱਸਿਆ ਕਿ ਉਹ ਸਬਜ਼ੀ ਮੰਡੀ ਬਹਾਦਰ-ਕੇ ਰੋਡ ਵਿੱਚ ਆੜ੍ਹਤ ਦਾ ਕੰਮ ਕਰਦਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਇੱਕ ਗੱਡੀ ਦੇ ਡਰਾਈਵਰ ਅਤੇ ਤਿੰਨ ਅਣਪਛਾਤੇ ਵਿਅਕਤੀ ਕਿਸਾਨ ਬੇਅੰਤ ਸਿੰਘ ਨਾਲ ਲੜਾਈ-ਝਗੜਾ ਕਰਨ ਲੱਗੇ ਜੋ ਮੰਡੀ ਵਿੱਚ ਸਬਜ਼ੀ ਵੇਚਣ ਲਈ ਉਸ ਕੋਲ ਆਇਆ ਸੀ। ਉਨ੍ਹਾਂ ਜਦੋਂ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਗੱਡੀ ਦੇ ਡਰਾਈਵਰ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਨਾਲ ਭਜਾ ਕੇ ਉਸਦੀਆਂ ਲੱਤਾਂ ਵਿੱਚ ਮਾਰੀ, ਜਿਸ ਕਾਰਨ ਜਿੱਥੇ ਉਸਦੀ ਸੱਜੀ ਲੱਤ ਟੁੱਟ ਗਈ, ਉੱਥੇ ਖੱਬੇ ਪੈਰ ਵਿੱਚ ਵੀ ਫਰੈਕਚਰ ਹੋ ਗਿਆ। ਇਸ ਸਬੰਧੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਇਸਮ ਘਠਨਾ ਵਿੱਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।‌

Advertisement

Advertisement