ਸਰਹੱਦੀ ਖੇਤਰ ਵਿਚੋਂ ਡਰੋਨ ਅਤੇ ਹੈਰੋਇਨ ਬਰਾਮਦ
12:13 PM Dec 10, 2023 IST
ਅਟਾਰੀ, 10 ਦਸੰਬਰ
ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਅਤੇ ਪੁਲੀਸ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਇਆ ਇਕ ਡਰੋਨ ਅਤੇ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਰਾਤ ਸਮੇਂ ਡਰੋਨ ਦੀ ਹਲਚਲ ਦੀ ਆਵਾਜ਼ ਸੁਣ ਕੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਬੀਐਸਐਫ ਤੇ ਪੁਲੀਸ ਨੇ ਮਿਲ ਕੇ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਿਸ ਦੌਰਾਨ ਡਰੋਨ ਤੇ ਹੈਰੋਇਨ ਬਰਾਮਦ ਹੋਈ।
Advertisement
Advertisement