ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦੀ ਖੇਤਰ ਵਿੱਚੋਂ ਡਰੋਨ ਅਤੇ ਹੈਰੋਇਨ ਬਰਾਮਦ

06:51 AM May 30, 2024 IST
ਬਰਾਮਦ ਡਰੋਨ ਅਤੇ ਹੈਰੋਇਨ ਸਮੇਤ ਪੁਲੀਸ ਅਤੇ ਬੀਐੱਸਐੱਫ਼ ਦੇ ਅਧਿਕਾਰੀ| ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 29 ਮਈ
ਪੁਲੀਸ ਅਤੇ ਬੀਐੱਸਐਫ਼ ਦੀ ਸਾਂਝੀ ਪਾਰਟੀ ਵੱਲੋਂ ਸਰਹੱਦੀ ਖੇਤਰ ਦੇ ਪਿੰਡ ਰਾਜੋਕੇ ਦੇ ਕਿਸਾਨ ਸੁਖਦੇਵ ਸਿੰਘ ਦੇ ਖੇਤਾਂ ਦੀ ਤਲਾਸ਼ੀ ਦੌਰਾਨ ਡਰੋਨ ਅਤੇ 260 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੇ ਆਉਣ ਪਤਾ ਲੱਗਣ ’ਤੇ ਇਸ ਦੀ ਸੂਚਨਾ ਬੀਐੱਸਐੱਫ਼ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ। ਮਗਰੋਂ ਕਿਸਾਨ ਸੁਖਦੇਵ ਸਿੰਘ ਦੇ ਖੇਤਾਂ ਵਿੱਚੋਂ ਡਰੋਨ ਅਤੇ 260 ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਖਾਲੜਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਅਟਾਰੀ (ਪੱਤਰ ਪ੍ਰੇਰਕ): ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਦੋ ਵੱਖ-ਵੱਖ ਸਰਹੱਦੀ ਚੌਕੀਆਂ ਤੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੇ। ਬੀਐੱਸਐੱਫ ਦੇ ਜਵਾਨਾਂ ਨੂੰ ਸਰਹੱਦੀ ਚੌਕੀ ਦਾਉਕੇ ਅਤੇ ਸਰਹੱਦੀ ਚੌਕੀ ਕਾਨਗੜ੍ਹ ਤੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਇੱਕ-ਇੱਕ ਪੈਕਟ ਹੈਰੋਇਨ ਬਰਾਮਦ ਹੋਏ। ਇਨ੍ਹਾਂ ਪੈਕਟਾਂ ਨੂੰ ਬੀਐੱਸਐੱਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Advertisement

Advertisement