ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ

08:19 AM Sep 23, 2024 IST

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 22 ਸਤੰਬਰ
ਪੁਲੀਸ ਨੇ ਕੌਮਾਂਤਰੀ ਸੀਮਾ ਨੇੜਲੇ ਪਿੰਡ ਹਰੂਵਾਲ ਦੇ ਖੇਤਾਂ ’ਚੋਂ ਅੱਜ ਡਰੋਨ ਅਤੇ ਉਸ ਨਾਲ ਬੱਝਿਆ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐੱਸਐੱਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਦੋ ਦਿਨ ਪਹਿਲਾਂ ਕਾਬੂ ਕੀਤਾ ਸੀ। ਉਨ੍ਹਾਂ ਤੋਂ ਪਤਾ ਲੱਗਿਆ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਮੰਗਵਾਈ ਹੈਰੋਇਨ ਪਿੰਡ ਹਰੂਵਾਲ ਦੇ ਖੇਤਾਂ ’ਚ ਸੁੱਟੀ ਗਈ ਹੈ ਜਿਸ ਕਾਰਨ ਪੁਲੀਸ ਵੱਲੋਂ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਸੂਤਰਾਂ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਵੱਲੋਂ ਹੈਰੋਇਨ ਲੈ ਕੇ ਭਾਰਤ ਅੰਦਰ ਦਾਖ਼ਲ ਹੋਏ ਡਰੋਨ ਨੂੰ ਗੋਲੀਬਾਰੀ ਦੌਰਾਨ ਸੁੱਟਿਆ ਹੈ। ਪਿੰਡ ਹਰੂਵਾਲ ਦਾ ਕਿਸਾਨ ਮਹਿੰਦਰ ਸਿੰਘ ਜਦੋਂ ਖੇਤਾਂ ਵੱਲ ਗੇੜਾ ਮਾਰਨ ਗਿਆ ਤਾਂ ਉਸ ਨੇ ਡਰੋਨ ਅਤੇ ਹੈਰੋਇਨ ਬਾਰੇ ਪੁਲੀਸ ਨੂੰ ਜਾਣਕਾਰੀ ਦਿੱਤੀ।

Advertisement

Advertisement