For the best experience, open
https://m.punjabitribuneonline.com
on your mobile browser.
Advertisement

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਰਿਹਾਇਸ਼ ’ਤੇ ਡਰੋਨ ਹਮਲਾ

02:02 PM Oct 19, 2024 IST
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਰਿਹਾਇਸ਼ ’ਤੇ ਡਰੋਨ ਹਮਲਾ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਿਵਾਸ ’ਤੇ ਡਰੋਨ ਹਮਲੇ ਤੋਂ ਬਾਅਦ ਨੇੜਲੀ ਸੜਕ ’ਤੇ ਤਾਇਨਾਤ ਫੌਜੀ ਜਵਾਨ। -ਫੋਟੋ: ਪੀਟੀਆਈ
Advertisement

ਯੇਰੂਸ਼ਲਮ, 19 ਅਕਤੂਬਰ
Strike launched toward Israeli prime minister's house ਇਜ਼ਰਾਈਲ ਸਰਕਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਰਿਹਾਇਸ਼ ਵੱਲ ਅੱਜ ਇਕ ਡਰੋਨ ਨਾਲ ਹਮਲਾ ਕੀਤਾ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਇਜ਼ਰਾਈਲ ਸਰਕਾਰ ਨੇ ਦੱਸਿਆ ਕਿ ਲਿਬਨਾਨ ਵੱਲੋਂ ਗੋਲੀਬਾਰੀ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਸਵੇਰੇ ਇਜ਼ਰਾਈਲ ਵਿੱਚ ਸਾਇਰਨ ਵੱਜਿਆ ਅਤੇ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਸੈਸਰੀਆ ਸਥਿਤ ਰਿਹਾਇਸ਼ ਵੱਲ ਡਰੋਨ ਨਾਲ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਤਰਜਮਾਨ ਨੇ ਇਕ ਬਿਆਨ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਨਿਵਾਸ ’ਤੇ ਜਿਸ ਸਮੇਂ ਇਹ ਹਮਲਾ ਕੀਤਾ ਗਿਆ ਉਦੋਂ ਨਾ ਤਾਂ ਨੇਤਨਯਾਹੂ ਅਤੇ ਨਾ ਹੀ ਉਨ੍ਹਾਂ ਦੀ ਪਤਨੀ ਇੱਥੇ ਮੌਜੂਦ ਸਨ। ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। -ਏਪੀ

Advertisement

Advertisement
Advertisement
Author Image

Advertisement