Drone Attack: ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਦਦ ਦਾ ਐਲਾਨ
06:16 PM May 14, 2025 IST
ਸੰਜੀਵ ਹਾਂਡਾ
Advertisement
ਫ਼ਿਰੋਜ਼ਪੁਰ,13 ਮਈ
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਇੱਥੋਂ ਦੇ ਪਿੰਡ ਖਾਈ ਫ਼ੇਮੇ ਕੀ ਵਿੱਚ ਸੁਖਵਿੰਦਰ ਕੌਰ ਦੇ ਘਰ ਪੁੱਜਾ, ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਬੀਤੇ ਦਿਨ ਮੌਤ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਵਫ਼ਦ ਵਿੱਚ ਐੱਸਜੀਪੀਸੀ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਸਤਪਾਲ ਸਿੰਘ ਤਲਵੰਡੀ ਭਾਈ, ਪ੍ਰੀਤਮ ਸਿੰਘ ਮਲਸੀਆਂ ਅਤੇ ਫ਼ਰੀਦਕੋਟ ਤੋਂ ਬੀਬੀ ਹਰਜੀਤ ਕੌਰ ਭੋਲੂਵਾਲਾ ਸ਼ਾਮਲ ਸਨ।
Advertisement
ਵਫ਼ਦ ਨੇ ਸੁਖਵਿੰਦਰ ਕੌਰ ਦੇ ਬੇਟੇ ਜਸਵੰਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਜੋ ਇਸ ਹਮਲੇ ਵਿੱਚ ਜ਼ਖ਼ਮੀ ਹੋ ਗਿਆ ਹੈ।
ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜ੍ਹੇ ਹਨ ਤੇ ਜੋ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੋਵੇਗੀ ਤਾਂ ਉਹ ਪਿੱਛੇ ਨਹੀਂ ਹਟਣਗੇ।
Advertisement