For the best experience, open
https://m.punjabitribuneonline.com
on your mobile browser.
Advertisement

ਸਰਹੱਦੀ ਪਿੰਡ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ

10:46 AM Feb 12, 2024 IST
ਸਰਹੱਦੀ ਪਿੰਡ ਦੇ ਖੇਤਾਂ ਵਿੱਚੋਂ ਡਰੋਨ ਬਰਾਮਦ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਫਰਵਰੀ
ਬੀਐਸਐਫ ਨੇ ਸਰਹੱਦੀ ਪਿੰਡ ਛੰਨ ਕਲਾਂ ਦੇ ਖੇਤਾਂ ਵਿੱਚੋਂ ਛੋਟਾ ਡਰੋਨ ਬਰਾਮਦ ਕੀਤਾ ਹੈ ਜਿਸ ਦੇ ਕੁਝ ਹਿੱਸੇ ਟੁੱਟੇ ਹੋਏ ਹਨ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਸਰਹੱਦ ’ਤੇ ਤਾਇਨਾਤ ਜਵਾਨਾਂ ਨੇ ਡਰੋਨ ਦੀ ਹਲਚਲ ਦੇਖੀ ਜਿਸ ਤੋਂ ਬਾਅਦ ਜਵਾਨ ਚੌਕਸ ਹੋ ਗਏ ਅਤੇ ਬੀਐਸਐਫ ਟੀਮ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਿੰਡ ਛੰਨ ਕਲਾਂ ਦੇ ਨੇੜੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ। ਦੱਸਣ ਯੋਗ ਹੈ ਕਿ ਸਰਦੀ ਦੀ ਰੁੱਤ ਵਿੱਚ ਧੁੰਦ ਦੇ ਮੌਸਮ ਦੌਰਾਨ ਸਰਹੱਦ ਪਾਰੋਂ ਤਸਕਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਜਾਂਦਾ ਹੈ। ਇਸ ਵੇਲੇ ਡਰੋਨ ਰਾਹੀ ਤਸਕਰੀ ਦਾ ਰੁਝਾਨ ਵਧ ਰਿਹਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਖੇਤਰ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
Author Image

Advertisement
Advertisement
×