ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਲਾਜ ਦੌਰਾਨ ਨਸ਼ੇੜੀ ਕੁੜੀ ਦੀ ਮੌਤ

07:46 AM Oct 03, 2024 IST

ਪੱਤਰ ਪ੍ਰੇਰਕ
ਬਠਿੰਡਾ, 2 ਅਕਤੂਬਰ
ਇੱਥੋਂ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਥਿਤ ਨਸ਼ੇੜੀ ਕੁੜੀ ਦੀ ਮੌਤ ਹੋ ਗਈ। ਉਸ ਨੂੰ ਚਾਰ ਦਿਨ ਪਹਿਲਾਂ ਕਿਸੇ ਅਣਪਛਾਤੇ ਨੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਜਦੋਂ ਲੜਕੀ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਬਾਰੇ ਦਿੱਤਾ ਗਿਆ ਪਤਾ ਵੀ ਫਰਜ਼ੀ ਨਿਕਲਿਆ। ਪੁਲੀਸ ਨੇ ਲਾਸ਼ ਨੂੰ ਲਾਵਾਰਸ ਐਲਾਨ ਦਿੱਤਾ ਹੈ। ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਲੋਕ ਗਲਤ ਪਤੇ ਲਿਖ ਕੇ ਮਰੀਜ਼ਾਂ ਨੂੰ ਐਮਰਜੈਂਸੀ ਵਾਰਡ ਵਿੱਚ ਛੱਡ ਗਏ ਸਨ।

Advertisement

Advertisement