ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 4 ਜੂਨਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਨੂੰ ਮਿਲਣ ਆਏ ਇੱਕ ਵਿਅਕਤੀ ਨੂੰ ਪੁਲੀਸ ਨੇ ਉਸ ਵੇਲੇ ਕਾਬੂ ਕਰ ਲਿਆ ਜਦੋਂ ਉਸ ਨੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਦੇਣ ਦੀ ਕੋਸ਼ਿਸ਼ ਕੀਤੀ।ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਵੈਰੋਵਾਲ ਦਾ ਰਹਿਣ ਵਾਲਾ ਹੈ। ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਕਰਮਚਾਰੀਆਂ ਨੇ ਚੈਕਿੰਗ ਦੌਰਾਨ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ ਮਿਲਣ ਆਇਆ ਸੀ ਅਤੇ ਉਸ ਨੂੰ ਦੇਣ ਵਾਸਤੇ ਨਸ਼ੀਲੀਆਂ ਗੋਲੀਆਂ ਨਾਲ ਲੈ ਕੇ ਆਇਆ ਸੀ। ਉਸ ਦਾ ਪੁੱਤਰ ਪਿਛਲੇ ਦੋ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।ਜੇਲ੍ਹ ਦੇ ਸਹਾਇਕ ਸੁਪਰਡੈਂਟ ਨਰੇਸ਼ ਪਾਲ ਨੇ ਇਸ ਸਬੰਧੀ ਇਸਲਾਮਾਬਾਦ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਜਦੋਂ ਸਰਬਜੀਤ ਹਰਪ੍ਰੀਤ ਨੂੰ ਮਿਲਣ ਆਇਆ ਤਾਂ ਜੇਲ੍ਹ ਸਟਾਫ ਨੇ ਉਸ ਦੀ ਤਲਾਸ਼ੀ ਲਈ ਅਤੇ ਉਸ ਤੋਂ ਨਸ਼ੀਲੇ ਪਦਾਰਥ ਜ਼ਬਤ ਮਿਲੇ ਹਨ, ਜਿਸ ਨੂੰ ਜ਼ਬਤ ਕਰ ਲਿਆ।ਜਾਂਚ ਅਧਿਕਾਰੀ ਏਐੱਸਆਈ ਅਸ਼ਵਨੀ ਕੁਮਾਰ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਕਿ ਸਰਬਜੀਤ ਇੱਕ ਸਾਲ ਤੋਂ ਉਸ ਨੂੰ ਮਿਲਣ ਨਹੀਂ ਆਇਆ ਸੀ। ਹਾਲ ਹੀ ਵਿੱਚ ਉਸ ਨੇ ਸਰਬਜੀਤ ਸਿੰਘ ਨੂੰ ਸੁਨੇਹਾ ਭੇਜਿਆ ਅਤੇ ਜੇਲ੍ਹ ਕੰਪਲੈਕਸ ਵਿੱਚ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੱਤੀ। ਉਸ ਨੇ ਨਸ਼ੀਲੀਆਂ ਗੋਲੀਆਂ ਲਿਆਉਣ ਲਈ ਵੀ ਦਬਾਅ ਪਾਇਆ।ਮਿਲੀ ਜਾਣਕਾਰੀ ਮੁਤਾਬਕ ਸਰਬਜੀਤ ਦਾ ਦੂਜਾ ਪੁੱਤਰ ਵੀ ਨਸ਼ਿਆਂ ਦਾ ਆਦੀ ਹੈ ਅਤੇ ਉਸ ਦੀ ਪਤਨੀ ਮੰਜੇ ’ਤੇ ਹੈ ਕਿਉਂਕਿ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਸਨ। ਪੁਲੀਸ ਨੇ ਸਰਬਜੀਤ ਖ਼ਿਲਾਫ਼ ਵੀ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।