For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਜੇਲ੍ਹ ਵਿੱਚ ਨਸ਼ਾ ਤਸਕਰ ਭਿੜੇ, ਇੱਕ ਜ਼ਖ਼ਮੀ

08:02 AM Oct 22, 2024 IST
ਕੇਂਦਰੀ ਜੇਲ੍ਹ ਵਿੱਚ ਨਸ਼ਾ ਤਸਕਰ ਭਿੜੇ  ਇੱਕ ਜ਼ਖ਼ਮੀ
Advertisement

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 21 ਅਕਤੂਬਰ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਨਸ਼ਾ ਤਸਕਰ ਆਪਸ ਵਿੱਚ ਭਿੜ ਗਏ। ਇਸ ਦੌਰਾਨ ਸਿਮਰਜੀਤ ਸਿੰਘ ਨਾਂ ਦਾ ਕੈਦੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।
ਥਾਣਾ ਗੋਇੰਦਵਾਲ ਸਾਹਿਬ ਅਧੀਨ ਪੈਂਦੇ ਪਿੰਡ ਫਤਿਆਬਾਦ ਦਾ ਰਹਿਣ ਵਾਲਾ ਸਿਮਰਜੀਤ ਸਿੰਘ ਇਨੋਵਾ ਡਰਾਈਵਰ ਹੈ, ਜੋ 17 ਅਪਰੈਲ ਨੂੰ ਪਠਾਨਕੋਟ ਵਿੱਚ ਅੱਠ ਕਿਲੋ ਹੈਰੋਇਨ ਦੀ ਬਰਾਮਦਗੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਗਰੋਂ ਉਸ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਭੇਜ ਦਿੱਤਾ ਗਿਆ। ਲੰਘੀ ਐਤਵਾਰ ਦੀ ਰਾਤ ਨੂੰ ਬੈਰਕ ਵਿੱਚ ਬੰਦ ਕੈਦੀ ਆਪਸ ਵਿੱਚ ਭਿੜ ਗਏ।
ਇਸ ਦੌਰਾਨ ਸਿਮਰਜੀਤ ਸਿੰਘ ਦੇ ਸਿਰ ਵਿੱਚ ਸੱਟ ਲੱਗ ਗਈ। ਜੇਲ੍ਹ ਪ੍ਰਬੰਧਕਾਂ ਵੱਲੋਂ ਉਸ ਨੂੰ ਤਰਨ ਤਾਰਨ ਦੇ ਹਸਪਤਾਲ ਲਿਆਂਦਾ ਗਿਆ, ਜਿੱਥੋਂ ਕੈਦੀ ਨੂੰ ਮੁੱਢਲੇ ਇਲਾਜ ਮਗਰੋਂ ਹਸਪਤਾਲ ਦੀ ਵਾਰਡ ਵਿੱਚ ਭੇਜ ਦਿੱਤਾ ਗਿਆ। ਐੱਸਐੱਚਓ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

joginder kumar

View all posts

Advertisement