ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰ ਬਖਸ਼ੇ ਨਹੀਂ ਜਾਣਗੇ: ਅਮਨ ਅਰੋੜਾ

06:16 AM Mar 18, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਮਾਰਚ
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਅਕਾਵਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਧੰਦੇ ਵਿੱਚ ਜੋ ਵੀ ਵਿਅਕਤੀ ਸ਼ਾਮਿਲ ਹੋਇਆ, ਚਾਹੇ ਉਹ ਰਾਜਸੀ ਵਿਅਕਤੀ ਹੋਵੇ, ਪੁਲੀਸ ਨਾਲ ਸਬੰਧਤ ਹੋਵੇ ਜਾਂ ਕੋਈ ਹੋਰ ਵੱਡੀ ਹਸਤੀ ਹੋਵੇ, ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਅੱਜ ਸ਼ਾਮ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਅਤੇ ਮੰਗ ਖਤਮ ਕਰਨ ਲਈ ਐਨਫਾਰਸਮੈਂਟ, ਪ੍ਰੀਵੈਂਨਸ਼ਨ ਅਤੇ ਰੀਹੈਬਿਲੀਟੇਸ਼ਨ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਪਹਿਲੀ ਮਾਰਚ ਤੋਂ ਲੈ ਕੇ ਹੁਣ ਤੱਕ 1651 ਕੇਸ ਦਰਜ ਕਰ ਕੇ 2575 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1322 ਕਿੱਲੋ ਨਸ਼ਾ ਫੜਿਆ ਗਿਆ ਹੈ,ਜਦਕਿ 64.26 ਲੱਖ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਨਸ਼ਾ ਤਸਕਰਾਂ ਵੱਲੋਂ ਸਿਆਸੀ ਪੁਸ਼ਤਪਨਾਹੀ ਦੇ ਆਸਰੇ ਖੜ੍ਹੇ ਕੀਤੇ ਮਹਿਲ ਢਾਹ ਦਿੱਤੇ ਜਾਣਗੇ।

Advertisement

ਨਸ਼ਾ ਪੀੜ੍ਹਤਾਂ ਦੇ ਮੁੜ ਵਸੇਬੇ ਲਈ ਯਤਨਾਂ ਬਾਰੇ ਅਰੋੜਾ ਨੇ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਰੁਜ਼ਗਾਰ ਬਿਊਰੋ ਵੱਲੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਅੰਦਰ ਬੰਦੀਆਂ ਨੂੰ ਵੀ ਹੁਨਰਮੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਭਾਗੀਦਾਰ ਬਣਾਉਣ ਲਈ ਯਤਨ ਜਾਰੀ ਹਨ।  ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਵਿੱਦਿਅਕ ਅਦਾਰਿਆਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ੇ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੈਡੀਕਲ ਸਟੋਰਾਂ ਅਤੇ ਆਰਐਮਪੀ ਦੀ ਵੀ ਨਿਰੰਤਰ ਜਾਂਚ ਕਰਨ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਓਟ ਸੈਂਟਰ ਉੱਤੇ ਚਲਦੀ ਬਲੈਕ ਦਾ ਮੁੱਦਾ ਉਠਾਉਂਦੇ ਇਨਾਂ ਓਟ ਸੈਂਟਰਾਂ ਉੱਤੇ ਸਖਤ ਨਜ਼ਰ ਰੱਖਣ ਲਈ ਕਿਹਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੁਣ ਤੱਕ ਕੀਤੀ ਗਈ ਕਾਰਵਾਈ, ਜਦਕਿ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਅਤੇ ਡੀਆਈਜੀ ਸਤਿੰਦਰ ਸਿੰਘ ਨੇ ਪਿਛਲੇ 16 ਦਿਨਾਂ ਵਿੱਚ ਹੋਈ ਬਰਾਮਦਗੀ ਬਾਰੇ ਦੱਸਿਆ।

Advertisement
Advertisement