ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ: ਐੱਨਫੋਰਸਮੈਂਟ ਏਜੰਸੀ ਦੇ ਇੰਸਪੈਕਟਰ ਸਮੇਤ ਅੱਠ ਜਣੇ ਗ੍ਰਿਫ਼ਤਾਰ, 4.04 ਕਿਲੋ ਹੈਰੋਇਨ ਬਰਾਮਦ

08:30 PM Apr 09, 2025 IST
featuredImage featuredImage
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਫੜੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਅਪਰੈਲ
ਕਮਿਸ਼ਨਰੇਟ ਪੁਲੀਸ ਨੇ ਐਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਅਤੇ ਅੱਠ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.04 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Advertisement

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲਾਂ ਪੁਲੀਸ ਨੇ ਦੋ ਵਿਅਕਤੀ ਗ੍ਰਿਫ਼ਤਾਰ ਕੀਤੇ ਸਨ, ਜਿਨ੍ਹਾਂ ਦੀ ਪਛਾਣ ਹਰਿਆਣਾ ਦੇ ਰੋਹਤਕ ਦੇ ਮਨਜੀਤ ਵਜੋਂ ਹੋਈ ਹੈ, ਜੋ ਇਸ ਸਮੇਂ ਐਨਫੋਰਸਮੈਂਟ ਏਜੰਸੀ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਹੈ। ਦੂਜਾ ਵਿਅਕਤੀ ਰਵੀ ਕੁਮਾਰ ਹੈ, ਜੋ ਫਿਰੋਜ਼ਪੁਰ ਦੇ ਗਾਂਧੀ ਨਗਰ ਦਾ ਰਹਿਣ ਵਾਲਾ ਹੈ। ਪੁਲੀਸ ਨੇ ਨਸ਼ਿਆਂ ਦੀ ਡਲਿਵਰੀ ਲਈ ਵਰਤਿਆ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਬਾਕੀ ਛੇ ਮੁਲਜ਼ਮਾਂ ਦੀ ਪਛਾਣ ਧਲਵਿੰਦਰ ਸਿੰਘ ਵਾਸੀ ਪਿੰਡ ਧਨੋਆ ਖੁਰਦ, ਰੋਹਿਤ ਸ਼ਰਮਾ ਉਰਫ਼ ਰੋਹਿਤ ਵਾਸੀ ਹਰਕ੍ਰਿਸ਼ਨ ਨਗਰ, ਅਭਿਸ਼ੇਕ ਸਿੰਘ ਵਾਸੀ ਪਿੰਡ ਚੌਗਾਵਾਂ, ਅਰਸ਼ਦੀਪ ਸਿੰਘ ਵਾਸੀ ਬਾਬਾ ਦੀਪ ਸਿੰਘ ਕਲੋਨੀ ਵਾਸੀ ਅੰਮ੍ਰਿਤਸਰ, ਅਮਿਤ ਕੁਮਾਰ ਉਰਫ਼ ਸੋਨੂੰ ਵਾਸੀ ਸੁੰਦਰ ਨਗਰ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਪਿੰਡ ਛਿੱਡਨ ਵਜੋਂ ਹੋਈ ਹੈ।

ਪੁਲੀਸ ਕਮਿਸ਼ਨਰ ਨੇ ਕਿਹਾ ਕਿ ਐਨਫੋਰਸਮੈਂਟ ਏਜੰਸੀ ਦਾ ਗ੍ਰਿਫ਼ਤਾਰ ਅਧਿਕਾਰੀ ਆਪਣੇ ਸਹਿ-ਦੋਸ਼ੀ ਰਵੀ ਨਾਲ ਮਿਲ ਕੇ ਨੈੱਟਵਰਕ ਚਲਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਸੀ। ਇਹ ਦੋਵੇਂ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਰਵੀ ਸਿੱਧੇ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਵਾਲਾ ਵਿੱਤ ਮਾਮਲੇ ਵਿੱਚ ਸ਼ਾਮਲ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਅਮਿਤ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਸੁਚਾਰੂ ਬਣਾਉਣ ਲਈ ਸਰਹੱਦ ਪਾਰ ਹਵਾਲਾ ਨੈੱਟਵਰਕ ਚਲਾ ਰਿਹਾ ਸੀ। ਇਸ ਮਾਮਲੇ ਵਿਚ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਛੇਹਰਟਾ ਅਤੇ ਰਣਜੀਤ ਐਵੇਨਿਊ ਪੁਲੀਸ ਸਟੇਸ਼ਨਾਂ ਵਿੱਚ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਦੀ ਵੀ ਪਛਾਣ ਕੀਤੀ ਹੈ, ਜਦੋਂ ਕਿ ਜਿਸ ਨੂੰ ਖੇਪ ਦਿੱਤੀ ਜਾਣੀ ਸੀ, ਉਸ ਦੀ ਪਛਾਣ ਲਈ ਜਾਂਚ ਜਾਰੀ ਹੈ।

Advertisement