ਜਲੰਧਰ ਪੁਲੀਸ ਵੱਲੋਂ ਨਸ਼ਾ ਤਸਕਰ ਗਰੋਹ ਦਾ ਪਰਦਾਫ਼ਾਸ਼
03:26 PM May 12, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਈ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਾਲੀ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫ਼ਾਸ਼ ਕਰਦਿਆਂ 48 ਕਿਲੋ ਹੈਰੋਇਨ ਕੇਸ ਵਿਚ 13 ਮੈਂਬਰਾਂ ਨੂੰ 84 ਲੱਖ ਰੁਪਏ ਦੀ ਡਰੱਗ ਮਨੀ, ਦੋ ਲਗਜ਼ਰੀ ਕਾਰਾਂ ਤੇ ਇਕ ਟਰੱਕ ਸਮੇਤ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੁਲੀਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਡਰੱਗ ਨੈੱਟਵਰਕ ਵਿਚ ਸਪਲਾਇਰ, ਖਰੀਦਦਾਰ ਤੇ ਹਵਾਲਾ ਅਪਰੇਟਰਾਂ ਜਿਹੀਆਂ ਭੂਮਿਕਾ ਵਿਚ ਸਨ।
Advertisement
Advertisement