ਨਸ਼ੇ ਨੇ ਲਈ ਨੌਜਵਾਨ ਦੀ ਜਾਨ
07:40 AM Jun 20, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 19 ਜੂਨ
ਝਬਾਲ ਖੇਤਰ ਵਿੱਚ ਅੱਜ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਹਰਜੀਤ ਸਿੰਘ (28) ਵਾਸੀ ਕੋਟ ਸਿਵੀਆਂ ਵਜੋਂ ਹੋਈ। ਉਸ ਦੀ ਲਾਸ਼ ਅੱਜ ਇਲਾਕੇ ਅੰਦਰੋਂ ਲੰਘਦੀ ਅੱਪਰ ਬਾਰੀ ਦੋਆਬ ਕਨਾਲ (ਯੂਬੀਡੀਸੀ) ਦੇ ਪਿੰਡ ਦੋਦੇ ਨੇੜਿਓਂ ਮਿਲੀ। ਉਹ ਬੀਤੇ ਕੱਲ੍ਹ ਘਰੋਂ ਗਿਆ ਸੀ। ਮ੍ਰਿਤਕ ਦੇ ਪਿਤਾ ਕੇਵਲ ਸਿੰਘ ਅਤੇ ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਪੁੱਤਰ ਦੀ ਕੁਝ ਚਿਰ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ| ਹਰਜੀਤ ਸਿੰਘ ਦਾ ਪੰਜ ਸਾਲ ਪਹਿਲਾਂ ਵਿਆਹ ਕੀਤਾ ਸੀ| ਉਹ ਤਿੰਨ ਸਾਲ ਤੋਂ ਨਸ਼ਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੇੜਿਓਂ ਨਸ਼ੇ ਦਾ ਟੀਕਾ ਮਿਲਿਆ ਹੈ| ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਅੰਦਰ ਨਸ਼ੇ ਸ਼ਰ੍ਹੇਆਮ ਮਿਲ ਰਹੇ ਹਨ। ਡੀਐੱਸਪੀ ਤਰਸੇਮ ਮਸੀਹ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕੇਸ ਦਰਜ ਕੀਤਾ ਜਾਵੇਗਾ|
Advertisement
Advertisement
Related News
Advertisement