ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਨੇ ਲਈ ਨੌਜਵਾਨ ਦੀ ਜਾਨ

08:16 AM Jul 05, 2024 IST

ਪੱਟੀ (ਪੱਤਰ ਪ੍ਰੇਰਕ)

Advertisement

ਸਥਾਨਕ ਸ਼ਹਿਰ ਦੇ ਪੁਰਾਣੇ ਕਿਰਨ ਸਿਨੇਮਾ ਦੀ ਮਾਰਕੀਟ ਵਿੱਚ ਸਵੇਰ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਕੋਲੋਂ ਵਰਤੀ ਹੋਈ ਸਰਿੰਜ ਵੀ ਮਿਲੀ। ਨੌਜਵਾਨ ਦੀ ਪਛਾਣ ਪੱਟੀ ਨੇੜਲੇ ਪਿੰਡ ਮਨਿਆਲਾ ਜੈ ਸਿੰਘ ਦੇ ਪ੍ਰਭਜੀਤ ਸਿੰਘ ਪੁੱਤਰ ਅਜਮੇਰ ਸਿੰਘ ਵਜੋਂ ਹੋਈ ਹੈ। ਪੁਲੀਸ ਥਾਣਾ ਸਿਟੀ ਪੱਟੀ ਦੇ ਥਾਣੇਦਾਰ ਦਲੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਅਜਮੇਰ ਸਿੰਘ ਨੇ ਕਿਹਾ ਕਿ ਉਸ ਦਾ ਪੁੱਤਰ ਪ੍ਰਭਜੀਤ ਸਿੰਘ ਬਿਮਾਰੀ ਦੀ ਹਾਲਤ ਵਿੱਚ ਰਹਿੰਦਾ ਸੀ ਜਿਸ ਦੀ ਮੌਤ ਹੋ ਗਈ ਹੈ। ਇਸ ਦੌਰਾਨ ਪੁਲੀਸ ਨੇ 194 ਬੀਐੱਨਐੱਸ ਤਹਿਤ ਕੇਸ ਦਰਜ ਕਰ ਲਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋਈ ਸੀ ਪਰ ਮ੍ਰਿਤਕਾਂ ਦੇ ਪਰਿਵਾਰ ਹੁਣ ਪੁਲੀਸ ਕੋਲ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਸਬੰਧੀ ਬਿਆਨ ਦਰਜ ਕਰਵਾਉਣ ਤੋਂ ਕੰਨੀ ਕਤਰਾਉਣ ਲੱਗ ਪਏ ਹਨ।

Advertisement
Advertisement
Advertisement