ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਨੇ ਲਈ ਸਭਰਾ ਦੇ ਨੌਜਵਾਨ ਦੀ ਜਾਨ

08:02 AM Jun 25, 2024 IST

ਪੱਤਰ ਪ੍ਰੇਰਕ
ਪੱਟੀ, 24 ਜੂਨ
ਇਲਾਕੇ ਦੇ ਪਿੰਡ ਸਭਰਾ ਵਿੱਚ ਮਨਪ੍ਰੀਤ ਸਿੰਘ (26) ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਜੱਸਾ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨੇ ਆਪਣੇ ਸਾਥੀ ਗੁਰਪਾਲ ਸਿੰਘ ਵਾਸੀ ਸਭਰਾ ਨਾਲ ਮਿਲ ਕੇ ਰਾਤ 11 ਵਜੇ ਦੇ ਕਰੀਬ ਚਿੱਟੇ ਦਾ ਟੀਕਾ ਲਗਾਇਆ ਸੀ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਪਾਲ ਸਿੰਘ ਨੂੰ ਸਥਾਨਕ ਪੁਲੀਸ ਵੱਲੋਂ ਰਾਤ ਨੂੰ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਸ਼ਰ੍ਹੇਆਮ ਮਿਲਦਾ ਹੈ। ਸਰਕਾਰ ਅਤੇ ਸਥਾਨਕ ਪੁਲੀਸ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਨਹੀਂ ਕਰਦਾ। ਪਿੰਡ ਸਭਰਾ ਵਾਸੀ ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀਆਂ ਕਲੋਨੀਆਂ ਵਿੱਚ ਕੁਝ ਲੋਕ ਸ਼ਰ੍ਹੇਆਮ ਨਸ਼ਾ ਵੇਚਦੇ ਹਨ।
ਨਾਮ ਨਾ ਛਾਪਣ ਦੀ ਸ਼ਰਤ ’ਤੇ ਇੱਕ ਵਿਅਕਤੀ ਨੇ ਦੱਸਿਆ ਕਿ ਪਿੰਡ ਸਭਰਾ ਦਾ ਇੱਕ ਨੌਜਵਾਨ ਪਿੰਡ ਵਿੱਚੋਂ ਚਿੱਟੇ ਦੇ ਵਪਾਰੀ ਕੋਲੋਂ 200 ਰੁਪਏ ਦਾ ਨਸ਼ਾ ਲੈਣ ਗਿਆ ਜਿੱਥੇ ਉਸ ਨਸ਼ੇ ਦੇ ਵਪਾਰੀ ਨੇ 5000 ਰੁਪਏ ਤੋਂ ਘੱਟ ਨਸ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਕਰਕੇ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਉਧਰ, ਪੁਲੀਸ ਥਾਣਾ ਸਦਰ ਪੱਟੀ ਦੇ ਅਧਿਕਾਰੀ ਪਰਮਜੀਤ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਹੈ ਪਰ ਉਹ ਪੁਲੀਸ ਕਾਰਵਾਈ ਕਰਵਾਉਣ ਲਈ ਰਾਜ਼ੀ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲੀਸ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਜਿਸ ਵਿੱਚ ਸਥਾਨਕ ਜਨਤਾ ਦੇ ਸਹਿਯੋਗ ਦੀ ਲੋੜ ਹੈ।

Advertisement

Advertisement