For the best experience, open
https://m.punjabitribuneonline.com
on your mobile browser.
Advertisement

ਨਸ਼ੇ ਨੇ ਲਈ ਦੋ ਨੌਜਵਾਨਾਂ ਦੀ ਜਾਨ

08:34 AM Jun 24, 2024 IST
ਨਸ਼ੇ ਨੇ ਲਈ ਦੋ ਨੌਜਵਾਨਾਂ ਦੀ ਜਾਨ
ਵਰਿੰਦਰ ਸਿੰਘ ਗੋਲੂ , ਮਨਮੋਹਨ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਮੋਗਾ/ਤਰਨ ਤਾਰਨ, 23 ਜੂਨ
ਮੋਗਾ ਨੇੜੇ ਪਿੰਡ ਬਹੋਨਾ ਅਤੇ ਤਰਨ ਤਾਰਨ ਸ਼ਹਿਰ ਦੇ ਮੁਹੱਲਾ ਗੋਕਲਪੁਰ ਵਿੱਚ ਦੋ ਨੌਜਵਾਨਾਂ ਦੀ ਅੱਜ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ| ਪਿੰਡ ਬਹੋਨਾ ਵਿੱਚ ਵਰਿੰਦਰ ਸਿੰਘ ਗੋਲੂ (24) ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਲਾਸ਼ ਪਿੰਡ ਨੇੜੇ ਖੇਤਾਂ ਵਿੱਚ ਪਈ ਮਿਲੀ। ਥਾਣਾ ਮਹਿਣਾ ਮੁਖੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਜੰਗ ਸਿੰਘ ਦੇ ਬਿਆਨ ਉੱਤੇ ਪਿੰਡ ਦੇ ਹੀ ਨੌਜਵਾਨ ਵਰਿੰਦਰ ਸਿੰਘ ਉਰਫ਼ ਮੀਕਾ ਅਤੇ ਹੈਪੀ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ’ਚ ਨਸ਼ੇ ਨਾਲ ਮੌਤ ਹੋਣ ਦਾ ਖ਼ਦਸ਼ਾ ਜਾਪ ਰਿਹਾ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਤਾਂ ਪੋਸਟਮਾਰਟਮ ਰਿਪੋਰਟ ਤੋਂ ਹੀ ਲੱਗ ਸਕਦਾ ਹੈ। ਮ੍ਰਿਤਕ ਦਾ ਸਥਾਨਕ ਸਿਵਲ ਹਸਪਤਾਲ ’ਚੋਂ ਪੋਸਟ ਮਾਰਟਮ ਕਰਵਾਇਆ ਗਿਆ ਹੈ।
ਇਸੇ ਦੌਰਾਨ ਤਰਨ ਤਾਰਨ ਸ਼ਹਿਰ ਦੇ ਮੁਹੱਲਾ ਗੋਕਲਪੁਰ ਦੇ ਨੌਜਵਾਨ ਦੀ ਅੱਜ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਮਨਮੋਹਨ ਸਿੰਘ ਮਨੀ (28) ਵਜੋਂ ਹੋਈ। ਉਹ ਤਰਨ ਤਾਰਨ ਦੀ ਦਾਣਾ ਮੰਡੀ ਵਿੱਚ ਮਜ਼ਦੂਰ ਸੀ| ਮ੍ਰਿਤਕ ਦੇ ਰਿਸ਼ਤੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਦੀ ਲਾਸ਼ ਨੇੜਿਓਂ ਸਰਿੰਜਾਂ ਬਰਾਮਦ ਹੋਈਆਂ ਹਨ| ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੀਤੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਬਣ ਗਿਆ ਸੀ। ਪਰਿਵਾਰਕ ਮੈਂਬਰਾਂ ਇਕਮਤ ਹੁੰਦਿਆਂ ਦੱਸਿਆ ਕਿ ਸ਼ਹਿਰ ਦੀ ਗੋਕਲਪੁਰ, ਮੁਰਾਦਪੁਰ, ਨਾਨਕਸਰ ਆਦਿ ਆਬਾਦੀਆਂ ਵਿੱਚ ਨਸ਼ੇ ਸ਼ਰ੍ਹੇਆਮ ਵਿਕਦੇ ਹਨ| ਪਰਿਵਾਰ ਨੇ ਇਸ ਦੀ ਸੂਚਨਾ ਪੁਲੀਸ ਨੂੰ ਦੇਣ ਤੋਂ ਬਿਨਾਂ ਹੀ ਸਸਕਾਰ ਕਰ ਦਿੱਤਾ ਹੈ| ਡੀਐੱਸਪੀ ਤਰਸੇਮ ਮਸੀਹ ਨੇ ਕਿਹਾ ਕਿ ਪੁਲੀਸ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ|

Advertisement

Advertisement
Advertisement
Author Image

sukhwinder singh

View all posts

Advertisement