ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਪੁਲੀਸ ਵੱਲੋਂ ਨਸ਼ਾ ਤਸਕਰ ਗ੍ਰਿਫਤਾਰ; ਕੇਸ ਦਰਜ

10:29 AM Jun 26, 2024 IST

ਪੱਤਰ ਪ੍ਰੇਰਕ
ਪਟਿਆਲਾ, 25 ਜੂਨ
ਅਨਾਜ ਮੰਡੀ ਪੁਲੀਸ ਨੇ ਪਟਿਆਲਾ ਦੇ ਤ੍ਰਿਪੜੀ ਥਾਣੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਲੋੜੀਂਦੇ ਇੱਕ ਨੌਜਵਾਨ ਨੂੰ ਨਸ਼ੀਲੇ ਕੈਪਸੂਲਾਂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਰਾਜੇਸ਼ ਕੁਮਾਰ ਡੀਸੀਡਬਲਿਊ ਪੁਲ ਦੇ ਹੇਠਾਂ 1500 ਕੈਪਸੂਲ ਲੈ ਕੇ ਗਾਹਕ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਸੀਆਈਏ ਸਟਾਫ਼ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਨਿਗਰਾਨੀ ਹੇਠ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਰਾਕੇਸ਼ ਕੁਮਾਰ ਉਰਫ਼ ਬਚੀ ਵਾਸੀ ਹਰੀ ਨਗਰ ਫੋਕਲ ਪੁਆਇੰਟ ਖਿਲਾਫ਼ ਪਹਿਲਾਂ ਹੀ 12 ਕੇਸ ਚੱਲ ਰਹੇ ਸਨ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ 12 ਪੁਲੀਸ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਮਈ 2024 ਵਿੱਚ ਤ੍ਰਿਪੜੀ ਵਿੱਚ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਵਿੱਚ ਲੋੜੀਂਦਾ ਸੀ।
ਇਸੇ ਤਹਿਤ ਸੀਆਈਏ ਸਟਾਫ਼ ਦੇ ਐੱਸਆਈ ਜਸਟਿਨ ਸਾਦਿਕ ਅਤੇ ਉਨ੍ਹਾਂ ਦੀ ਟੀਮ ਨੇ ਲਾਹੌਰੀ ਗੇਟ ਥਾਣਾ ਖੇਤਰ ਵਿੱਚੋਂ ਇੱਕ ਹੋਰ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਨਵੀਨ ਕੁਮਾਰ ਵਾਸੀ ਭੀਮ ਨਗਰ ਸਫ਼ਾਈ ਗੇਟ ਵਜੋਂ ਹੋਈ ਹੈ।
ਇਕ ਹੋਰ ਮੁਲਜ਼ਮ ਖਿਲਾਫ਼ ਜੂਨ 2024 ਵਿੱਚ ਲਾਹੌਰੀ ਗੇਟ ਵਿਖੇ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ ਪਰ ਜ਼ਮਾਨਤ ‘ਤੇ ਬਾਹਰ ਆਉਂਦਿਆਂ ਹੀ ਉਸ ਨੇ ਮੁੜ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਇਸ ਮੁਲਜ਼ਮ ਨੂੰ ਝਾਲ ਸਾਹਿਬ ਗੁਰਦੁਆਰਾ ਸਾਹਿਬ ਨੇੜਿਓਂ 610 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ।

Advertisement

Advertisement