ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰ ਦੀ ਕੋਠੀ ਸੀਲ

06:42 AM Sep 19, 2024 IST
ਮੁਹਾਲੀ ਵਿੱਚ ਨਸ਼ਾ ਤਸਕਰ ਦਾ ਮਕਾਨ ਸੀਲ ਕਰਦੀ ਹੋਈ ਪੁਲੀਸ ਦੀ ਟੀਮ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 18 ਸਤੰਬਰ
ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਅੱਜ ਫੇਜ਼-11 ਥਾਣਾ ਦੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰਨਾਂ ਕਰਮਚਾਰੀਆਂ ਵੱਲੋਂ ਨਸ਼ਾ ਤਸਕਰ ਹਰਦੀਪ ਧੀਮਾਨ ਦਾ ਇੱਥੋਂ ਦੇ ਸੈਕਟਰ-66 ਸਥਿਤ ਮਕਾਨ ਨੰਬਰ-2800 (ਪਹਿਲੀ ਮੰਜ਼ਲ) ਸੀਲ ਕੀਤਾ ਗਿਆ। ਮੁਹਾਲੀ ਵਿੱਚ ਪੁਲੀਸ ਦੀ ਇਸ ਤਰ੍ਹਾਂ ਦੀ ਇਹ ਪਹਿਲੀ ਕਾਰਵਾਈ ਹੈ। ਪੁਲੀਸ ਨੇ ਸਬੰਧਤ ਕੋਠੀ ਉੱਤੇ ਮਕਾਨ ਨੂੰ ਸੀਲ ਕਰਨ ਸਬੰਧੀ ਬੈਨਰ ਵੀ ਲਗਾਇਆ ਤੇ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ।
ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਡੀਜੀਪੀ ਗੌਰਵ ਯਾਦਵ ਤੇ ਮੁਹਾਲੀ ਪੁਲੀਸ ਨੇ ਐੱਸਐੱਸਪੀ ਦੀਪਕ ਪਾਰਿਕ ਦੇ ਹੁਕਮਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ ਕਈ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਸਾਰੇ ਮਾਮਲੇ ਮੁਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਹਨ।
ਡੀਐਸਪੀ ਬੱਲ ਨੇ ਦੱਸਿਆ ਕਿ ਹਰਦੀਪ ਧੀਮਾਨ ਕੋਲੋਂ 1100 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਸਨ ਤੇ ਉਸ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਰਦੀਪ ਧੀਮਾਨ ਵੱਲੋਂ ਨਸ਼ਾ ਤਸਕਰੀ ਕਰ ਕੇ ਕਈ ਜਾਇਦਾਦਾਂ ਬਣਾਈਆਂ ਗਈਆਂ ਹਨ। ਇਨ੍ਹਾਂ ’ਚੋਂ ਮੁਹਾਲੀ ਦੇ ਸੈਕਟਰ-66 ਵਿਚਲੀ ਜਾਇਦਾਦ (ਫਲੈਟ ਨੰਬਰ 2800, ਪਹਿਲੀ ਮੰਜ਼ਿਲ) ਵੀ ਸ਼ਾਮਲ ਹੈ। ਇਸ ਨੂੰ ਸਮਰੱਥ ਅਥਾਰਟੀ ਦੇ ਪ੍ਰਸ਼ਾਸਕ ਦੀ ਸਹਾਇਤਾ ਨਾਲ ਸੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਕਿਸੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰਨ ਸਬੰਧੀ ਪੁਲੀਸ ਦੀ ਇਹ ਪਹਿਲੀ ਕਾਰਵਾਈ ਹੈ। ਸ੍ਰੀ ਬੱਲ ਨੇ ਦੱਸਿਆ ਕਿ ਇਸ ਕੋਠੀ ਦੇ ਫਰੰਟ ਉੱਤੇ ਕੋਠੀ ਦੀ ਪਹਿਲੀ ਮੰਜ਼ਿਲ ਸੀਲ ਦੀ ਕਾਰਵਾਈ ਦਾ ਬੋਰਡ ਵੀ ਲਗਾਇਆ ਗਿਆ ਹੈ। ਇਸ ਤਰ੍ਹਾਂ ਹੁਣ ਇਸ ਦੀ ਕੋਈ ਖ਼ਰੀਦ-ਵੇਚ ਨਹੀਂ ਕਰ ਸਕੇਗਾ। ਇਸ ਸਬੰਧੀ ਮੁਨਿਆਦੀ ਵੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Advertisement

Advertisement