ਨਸ਼ਾ ਤਸਕਰੀ: ਦੋਸ਼ੀ ਨੂੰ 10 ਸਾਲ ਕੈਦ
10:20 AM Nov 12, 2024 IST
Advertisement
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 11 ਨਵੰਬਰ
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤਿੰਨ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਜਗਤਾਰ ਸਿੰਘ ਉਰਫ਼ ਤਾਰੀ ਵਾਸੀ ਬਾਜ਼ੀਗਰ ਬਸਤੀ, ਫ਼ਰੀਦਕੋਟ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੇ ਖ਼ਿਲਾਫ਼ 4 ਅਕਤੂਬਰ 2021 ਨੂੰ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ 260 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਨਿਆਇਕ ਹਿਰਾਸਤ ਅਧੀਨ ਉਹ ਨਾਭਾ ਜੇਲ੍ਹ ਵਿੱਚ ਬੰਦ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਸੀ।
Advertisement
Advertisement
Advertisement