For the best experience, open
https://m.punjabitribuneonline.com
on your mobile browser.
Advertisement

ਨਸ਼ਾ ਤਸਕਰੀ: ਲੜਕਾ ਤੇ ਲੜਕੀ ਹੈਰੋਇਨ ਸਮੇਤ ਗ੍ਰਿਫ਼ਤਾਰ

06:57 AM Sep 17, 2024 IST
ਨਸ਼ਾ ਤਸਕਰੀ  ਲੜਕਾ ਤੇ ਲੜਕੀ ਹੈਰੋਇਨ ਸਮੇਤ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਪਠਾਨਕੋਟ, 16 ਸਤੰਬਰ
ਥਾਣਾ ਇੰਦੌਰਾ ਦੇ ਪਿੰਡ ਧਮੋਤਾ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਕਲਪਨਾ ਨਾਮ ਦੀ ਲੜਕੀ ਕੋਲੋਂ 8.40 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਕਤ ਲੜਕੀ ਨੂੰ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਇੰਦੌਰਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਲੜਕੀ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਦੇ ਕਈ ਮਾਮਲੇ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਥਾਣਾ ਡਮਟਾਲ ਦੇ ਪਿੰਡ ਛੰਨੀ ਬੇਲੀ ਵਿੱਚ ਬਲਵਿੰਦਰ ਕੁਮਾਰ ਦੇ ਮਕਾਨ ਵਿੱਚ ਛਾਪਾ ਮਾਰ ਕੇ 11.2 ਗਰਾਮ ਹੈਰੋਇਨ ਬਰਾਮਦ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਕਤ ਮੁਲਜ਼ਮ ਖ਼ਿਲਾਫ਼ ਵੀ ਪਹਿਲਾਂ ਕਈ ਮਾਮਲੇ ਦਰਜ ਹਨ। ਐੱਸਪੀ ਨੂਰਪੁਰ ਧਰਮਚੰਦ ਵਰਮਾ ਨੇ ਦੱਸਿਆ ਕਿ ਦੋਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਦੋਵਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Advertisement

Advertisement
Advertisement
Author Image

Advertisement