ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ: ਤਾਮਿਲਨਾਡੂ ਤੋਂ ਭਗੌੜਾ ਗ੍ਰਿਫ਼ਤਾਰ

08:24 AM Sep 09, 2024 IST

ਪੱਤਰ ਪ੍ਰੇਰਕ
ਜਲੰਧਰ, 8 ਸਤੰਬਰ
ਜਲੰਧਰ ਦਿਹਾਤੀ ਪੁਲੀਸ ਨੇ ਇੱਕ ਭਗੌੜੇ ਨੂੰ ਤਾਮਿਲਨਾਡੂ ਤੋਂ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜਿਕ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਉੱਗੀ, ਥਾਣਾ ਸਦਰ ਨਕੋਦਰ ਵਜੋਂ ਹੋਈ ਹੈ। ਉਸ ਨੂੰ ਪਹਿਲੀ ਮਈ 2019 ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਸਬੰਧੀ ਸੀਨੀਅਰ ਪੁਲੀਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਪੁਲੀਸ ਟੀਮ ਦੇ ਯਤਨਾਂ ਅਤੇ ਅੰਤਰਰਾਜੀ ਤਾਲਮੇਲ ਨਾਲ ਇੱਕ ਭਗੌੜੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਸਾਲਾਂ ਤੋਂ ਕਾਨੂੰਨ ਦੀ ਉਲੰਘਣਾ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਐੱਸਐੱਚਓ ਥਾਣਾ ਸਦਰ ਨਕੋਦਰ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਤਾਮਿਲਨਾਡੂ ਦੇ ਸਥਾਨਕ ਅਧਿਕਾਰੀਆਂ ਦੇ ਸਹਿਯੋਗ ਨਾਲ ਸੁਨੀਲ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਫਿਰ ਜਲੰਧਰ ਲਿਆਂਦਾ ਗਿਆ।

Advertisement

Advertisement