For the best experience, open
https://m.punjabitribuneonline.com
on your mobile browser.
Advertisement

ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼

10:03 AM Feb 11, 2024 IST
ਨਸ਼ਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼
ਜਲੰਧਰ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ। -ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 10 ਫਰਵਰੀ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 12 ਕਿਲੋ ਗਾਂਜੇ ਸਮੇਤ ਕਾਬੂ ਕਰਕੇ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਗਾਂਜੇ ਦੀ ਤਸਕਰੀ ਕਰਨ ਵਾਲਾ ਇੱਕ ਅੰਤਰਰਾਜੀ ਗਿਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪੁਲੀਸ ਪਾਰਟੀ ਨੇ ਸੰਤ ਨਗਰ ਰੇਲਵੇ ਕਰਾਸਿੰਗ, ਰੇਲਵੇ ਕਲੋਨੀ ਨੇੜੇ ਜਾਲ ਵਿਛਾਇਆ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰੋਕਿਆ ਜਿਨ੍ਹਾਂ ਦੀ ਪਛਾਣ ਮੁਹੰਮਦ ਅਸਲਮ ਵਾਸੀ ਪਿੰਡ ਹੰਵਾੜਾ, ਗੋਂਡਾ, ਉੱਤਰ ਪ੍ਰਦੇਸ਼ ਅਤੇ ਮੁਹੰਮਦ ਦਾਨਿਸ਼ ਪੁੱਤਰ ਇਮਰਾਨ ਵਾਸੀ ਪਿੰਡ ਹੰਵਾੜਾ, ਗੋਂਡਾ, ਉੱਤਰ ਪ੍ਰਦੇਸ਼ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਟੀਮ ਨੇ ਚੈਕਿੰਗ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 12 ਕਿਲੋ ਗਾਂਜਾ ਬਰਾਮਦ ਹਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ਼ ਥਾਣਾ ਨਿਊ ਬਾਰਾਦਰੀ ਜਲੰਧਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਰੋਹ ਉੜੀਸਾ ਤੋਂ ਗਾਂਜਾ ਲਿਆਉਂਦਾ ਸੀ ਅਤੇ ਰੇਲ ਅਤੇ ਬੱਸ ਆਵਾਜਾਈ ਦੇ ਸੁਮੇਲ ਦੀ ਵਰਤੋਂ ਕਰਕੇ ਸੂਬੇ ਵਿੱਚ ਲਿਜਾਇਆ ਜਾਂਦਾ ਸੀ। ਗੈਂਗ ਵੱਲੋਂ ਇਹ ਖੇਪ ਜਲੰਧਰ ਵਿੱਚ ਪਹੁੰਚਾਈ ਜਾਣੀ ਸੀ ਪਰ ਪੁਲੀਸ ਨੇ ਗਰੋਹ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।

Advertisement

Advertisement
Author Image

Advertisement
Advertisement
×