For the best experience, open
https://m.punjabitribuneonline.com
on your mobile browser.
Advertisement

ਜ਼ਮਾਨਤ ’ਤੇ ਬਾਹਰ ਆਉਣ ਮਗਰੋਂ ਮੁੜ ਸ਼ੁਰੂ ਕੀਤੀ ਨਸ਼ਾ ਤਸਕਰੀ

08:54 AM Sep 27, 2024 IST
ਜ਼ਮਾਨਤ ’ਤੇ ਬਾਹਰ ਆਉਣ ਮਗਰੋਂ ਮੁੜ ਸ਼ੁਰੂ ਕੀਤੀ ਨਸ਼ਾ ਤਸਕਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਸਤੰਬਰ
ਨਸ਼ਾ ਤਸਕਰੀ ਅਤੇ ਲੁੱਟ-ਖੋਹ ਦੇ ਕੇਸ ’ਚ ਜੇਲ੍ਹ ’ਚ ਰਹਿਣ ਤੋਂ ਬਾਅਦ ਚਾਰ ਮਹੀਨੇ ਪਹਿਲਾਂ ਜ਼ਮਾਨਤ ’ਤੇ ਆਏ ਈਸ਼ਰ ਨਗਰ ਦੇ ਬੀ ਬਲਾਕ ਦੇ ਰਹਿਣ ਵਾਲੇ ਜਗਮੋਹਨ ਸਿੰਘ ਉਰਫ਼ ਰਾਜੂ ਨੂੰ ਥਾਣਾ ਸਦਰ ਦੀ ਪੁਲੀਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੁਬਾਰਾ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 265 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਥਾਣਾ ਸਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ’ਚ ਪਤਾ ਲੱਗਾ ਹੈ ਕਿ ਮੁਲਜ਼ਮ ਬਾਹਰਲੇ ਰਾਜਾਂ ਤੋਂ ਹੈਰੋਇਨ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਦਾ ਹੈ।

Advertisement

ਫੈਕਟਰੀ ’ਚ ਕੰਮ ਕਰਦੇ ਨੌਜਵਾਨਾਂ ਨੂੰ ਹੈਰੋਇਨ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ

ਹੌਜਰੀ ਫੈਕਟਰੀ ’ਚ ਕੰਮ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਇੱਕ ਮੁਲਜ਼ਮ ਨੂੰ ਸੀਆਈਏ ਵਨ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਸ਼ਿੰਗਾਰ ਸਿਨੇਮਾ ਰੋਡ ਨੇੜਿਓਂ ਗਸ਼ਤ ਦੌਰਾਨ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 320 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ’ਚ ਥਾਣਾ ਡਿਵੀਜ਼ਨ ਤਿੰਨ ਦੀ ਪੁਲੀਸ ਨੇ ਪ੍ਰਦੀਪ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਦੋ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement