ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ: ਸਤਿਕਾਰ ਕੌਰ ਤੇ ਭਤੀਜੇ ਨੂੰ ਜੇਲ੍ਹ ਭੇਜਿਆ

08:32 AM Oct 28, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 27 ਅਕਤੂਬਰ
ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ਼) ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਵਿਧਾਇਕਾ ਤੇ ਭਾਜਪਾ ਆਗੂ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦੋਵੇਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਜਾਂਚ ਅਧਿਕਾਰੀ ਰਾਮ ਦਰਸ਼ਨ ਸ਼ਰਮਾ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਸਾਬਕਾ ਵਿਧਾਇਕਾ ਤੇ ਭਾਜਪਾ ਆਗੂ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਨੇ ਫਿਰੋਜ਼ਪੁਰ ਦੇ ਦੋ ਨਸ਼ਾ ਤਸਕਰਾਂ ਗੁਰੀ ਤੇ ਰਾਜਵੀਰ ਸਿੰਘ ਦੇ ਨਾਮ ਪੁਲੀਸ ਨੂੰ ਦੱਸੇ ਸਨ। ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਵੱਲੋਂ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਪ੍ਰੰਤੂ ਉਹ ਸਬੰਧਤ ਥਾਵਾਂ ’ਤੇ ਪੁਲੀਸ ਨੂੰ ਨਹੀਂ ਮਿਲੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਵਿਧਾਇਕਾ ਦੀ ਗ੍ਰਿਫ਼ਤਾਰੀ ਬਾਰੇ ਪਤਾ ਲੱਗਣ ’ਤੇ ਉਹ ਆਪਣੇ ਘਰਾਂ ਤੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਦੀ ਭਾਲ ਵਿੱਚ ਛਾਪੇ ਮਾਰੇ ਜਾ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੀ ਖ਼ਿਲਾਫ਼ ਪਹਿਲਾਂ ਵੀ ਖਰੜ ਥਾਣੇ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਗੁਰੀ ਅਤੇ ਰਾਜਵੀਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ਵਿਧਾਇਕਾ ਤੇ ਉਸ ਦੇ ਭਤੀਜੇ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਪੜਤਾਲ ਕੀਤੀ ਜਾਵੇਗੀ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਵਿਧਾਇਕਾ ਨੇ ਪੁਲੀਸ ਕੋਲ ਮੰਨਿਆ ਸੀ ਕਿ ਉਹ ਉਕਤ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਲੈ ਕੇ ਅੱਗੇ ਵੇਚਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਵਿਧਾਇਕਾ ਕੋਲੋਂ ਬਰਾਮਦ ਮੋਬਾਈਲ ਫੋਨ ਨੂੰ ਫੋਰੈਂਸਿਕ ਜਾਂਚ ਲਈ ਸੋਮਵਾਰ ਨੂੰ ਫੋਰੈਂਸਿਕ ਲੈਬ ਵਿੱਚ ਭੇਜਿਆ ਜਾਵੇਗਾ। ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ ਏਐੱਨਟੀਐੱਫ਼ ਦੀ ਟੀਮ ਵੱਲੋਂ 23 ਅਕਤੂਬਰ ਸ਼ਾਮ ਨੂੰ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਸੰਨੀ ਐਨਕਲੇਵ ਖਰੜ ’ਚੋਂ 100 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਦੇ ਘਰ ’ਚੋਂ 28 ਗਰਾਮ ਚਿੱਟਾ, 1.56 ਲੱਖ ਡਰੱਗ ਮਨੀ, ਸੋਨੇ ਦੇ ਗਹਿਣੇ ਅਤੇ ਦਿੱਲੀ ਨੰਬਰ ਦੀਆਂ ਕਈ ਕਾਰਾਂ ਦੀਆਂ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ ਸਨ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੇ ਐੱਸਟੀਐੱਫ਼ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ।

Advertisement

Advertisement