ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ: ਅੱਠ ਕਿੱਲੋ ਹੈਰੋਇਨ ਸਣੇ ਛੇ ਗ੍ਰਿਫ਼ਤਾਰ

08:11 AM Jun 30, 2024 IST

ਟ੍ਰਿਬਿਉੂਨ ਨਿਉੂ਼ਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਪੰਜਾਬ ਪੁਲੀਸ ਨੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ 8 ਕਿੱਲੋ ਹੈਰੋਇਨ ਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਇੱਕ ਦਿਨ ਬਾਅਦ ਅੱਜ ਇਕ ਹੋਰ ਸਫਲਤਾ ਹਾਸਲ ਹੋਈ ਹੈ। ਪੁਲੀਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਦੀਆਂ ਟੀਮਾਂ ਨੇ ਪਿੰਡ ਬਚੀਵਿੰਡ ਵਿੱਚ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਪੁਲੀਸ ਨੇ ਇਸ ਸਬੰਧੀ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਂਅ ਦੇ ਦੋ ਵਿਅਕਤੀਆ ਨੂੰ ਕਾਬੂ ਕੀਤਾ , ਜਿਨ੍ਹਾਂ ਕੋਲੋਂ ਛੇ ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਹੋਏ। ਪੁਲੀਸ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਦੂਜੇ ਕੇਸ ਵਿਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਥਾਣਾ ਲੋਪੋਕੇ ਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਸਣੇ ਪਿਓ-ਪੁੱਤ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਨਸ਼ਾ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਸਣੇ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

Advertisement

Advertisement
Advertisement