ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਤਸਕਰੀ: ਵੜਿੰਗ ਅਤੇ ਮਾਨ ਵੱਲੋਂ ਲੋਕਾਂ ਦੇ ਸੰਘਰਸ਼ ਦਾ ਸਮਰਥਨ

09:32 AM Jul 17, 2023 IST
ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਬੈਠੇ ਹੋਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਤੇ ਹੋਰ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ 16 ਜੁਲਾਈ
ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਇੱਥੇ ਲੱਗਿਆ ਪੱਕਾ ਮੋਰਚਾ ਅੱਜ ਦੂਜੇ ਦਨਿ ਵੀ ਭਰਪੂਰ ਹਾਜ਼ਰੀ ਨਾਲ ਜਾਰੀ ਰਿਹਾ। ਇਹ ਮੋਰਚਾ ਸਥਾਨਕ ਮਾਮਲਾ ਨਾ ਰਹਿ ਕੇ ਸਰਕਾਰ ਲਈ ਵੱਡਾ ਸਿਆਸੀ ਮੁੱਦਾ ਬਣਦਾ ਜਾ ਰਿਹਾ ਹੈ। ਸੀਪੀਆਈ (ਐਮ.ਐਲ) ਲਬਿਰੇਸ਼ਨ ਤੋਂ ਬਾਅਦ ਹੁਣ ਇਕ-ਇਕ ਕਰ ਕੇ ਹੋਰ ਸਿਆਸੀ ਪਾਰਟੀਆਂ ਵੀ ਇਸ ਮੋਰਚੇ ਦੇ ਸਮਰਥਨ ਲਈ ਸਾਹਮਣੇ ਆ ਰਹੀਆਂ ਹਨ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਇਸ ਬਾਰੇ ਤਿੱਖਾ ਟਵੀਟ ਕਰ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸੇ ਦੌਰਾਨ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧਰਨੇ ਵਿੱਚ ਅਤੇ ਪਰਵਿੰਦਰ ਸਿੰਘ ਦੇ ਘਰ ਪਹੁੰਚ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਨਸ਼ੇ ਨੂੰ ਖ਼ਤਮ ਕਰਨ ਦੇ ਨਾਂ ’ਤੇ ਸੂਬੇ ਵਿਚ ਤਿੰਨ ਪਾਰਟੀਆਂ ਦੀਆਂ ਸਰਕਾਰਾਂ ਬਣ ਚੁੱਕੀਆਂ ਹਨ, ਪਰ ਪੁਲੀਸ ਪ੍ਰਸ਼ਾਸਨ ਅਤੇ ਸਿਆਸਤਦਾਨਾਂ ਦੀ ਸਰਪ੍ਰਸਤੀ ਤੇ ਮਿਲੀਭੁਗਤ ਨਾਲ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਐੱਸਐੱਸਪੀ ਨੇ ਨਸ਼ਾ ਤਸਕਰਾਂ ਅਤੇ ਪਰਵਿੰਦਰ ਸਿੰਘ ਖਿਲਾਫ਼ 307 ਦਾ ਝੂਠਾ ਪਰਚਾ ਦਰਜ ਕਰਨ ਵਾਲੇ ਡੀਐੱਸਪੀ ਅਤੇ ਏਐੱਸਆਈ ਉੱਪਰ ਕਾਰਵਾਈ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗ ਕੇ ਲਿਆ ਸੀ, ਪਰ ਅਜਿਹਾ ਕਰਨ ਦੀ ਬਜਾਇ ਉਨ੍ਹਾਂ ਨੇ ਉਲਟਾ ਕਸੂਰਵਾਰਾਂ ਦਾ ਪੱਖ ਲੈਦਿਆਂ ਕੱਲ੍ਹ ਪਰਵਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕਰਵਾ ਕੇ ਜੇਲ੍ਹ ਭੇਜ ਦਿੱਤਾ, ਜਿਸ ਕਰ ਕੇ ਲੋਕਾਂ ਦੇ ਮਨਾਂ ਵਿੱਚ ਭਾਰੀ ਗੁੱਸਾ ਹੈ। ਇਸੇ ਦੌਰਾਨ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਨੌਜਵਾਨ ਅਤੇ ਉਸ ਦੇ ਪਰਿਵਾਰ ਦਾ ਹਰ ਤਰ੍ਹਾਂ ਨਾਲ ਸਾਥ ਦਿੱਤਾ ਜਾਵੇਗਾ। ਉਨ੍ਹਾਂ ਨਾਲ ਭਾਈ ਗੁਰਸੇਵਕ ਸਿੰਘ ਜਵਾਹਰਕੇ ਅਤੇ ਹੋਰ ਵੀ ਸਨ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਅਤੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ 21 ਜੁਲਾਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿੱਚ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣ। ਧਰਨੇ ਨੂੰ ਰਾਜਵਿੰਦਰ ਸਿੰਘ ਰਾਣਾ, ਸੁਰਿੰਦਰ ਮਾਨਸਾ, ਸੁਖਦਰਸ਼ਨ ਸਿੰਘ ਨੱਤ, ਘਣਸ਼ਾਮ ਨਿੱਕੂ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਜੀਤ ਰਾਮਾਨੰਦੀ, ਬਿੰਦਰ ਅਲਖ, ਗੁਰਸੇਵਕ ਮਾਨ, ਕੁਲਵਿੰਦਰ ਸਿੰਘ, ਸੁੱਖੀ, ਹਰਜਿੰਦਰ ਮਾਨਸ਼ਾਹੀਆ, ਅਮਨਦੀਪ ਸਿੰਘ, ਐਡਵੋਕੇਟ ਲਖਨਪਾਲ ਤੇ ਅਮਨ ਪਟਵਾਰੀ ਨੇ ਵੀ ਸੰਬੋਧਨ ਕੀਤਾ।

Advertisement

Advertisement
Tags :
ਸੰਘਰਸ਼ਸਮਰਥਨਤਸਕਰੀਲੋਕਾਂਵੱਲੋਂਵੜਿੰਗ
Advertisement