For the best experience, open
https://m.punjabitribuneonline.com
on your mobile browser.
Advertisement

ਜੇਲ੍ਹ ’ਚੋਂ ਨਸ਼ੀਲੇ ਪਦਾਰਥ ਬਰਾਮਦ

07:39 AM May 05, 2024 IST
ਜੇਲ੍ਹ ’ਚੋਂ ਨਸ਼ੀਲੇ ਪਦਾਰਥ ਬਰਾਮਦ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਮਈ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਨੇ ਦੱਸਿਆ ਹੈ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਯਾਕੂਬ ਖਾਨ ਉਰਫ਼ ਯਾਕੁਬ ਮੁਹੰਮਦ ਉਰਫ਼ ਜਗਰੂਪ ਖਾਨ ਪਾਸੋਂ ਨਸ਼ੇ ਦੀਆਂ 12 ਸਟਿਕਾਂ ਬਰਾਮਦ ਹੋਈਆਂ ਹਨ। ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਦੱਸਿਆ ਹੈ ਕਿ ਕਿ ਜੇਲ੍ਹ ਅੰਦਰ ਕੀਤੀ ਅਚਾਨਕ ਚੈਕਿੰਗ ਦੌਰਾਨ ਜੇਲ੍ਹ ਦੀ ਬੈਰਕ ਵਿੱਚੋਂ 1070 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

Advertisement
Advertisement
×