For the best experience, open
https://m.punjabitribuneonline.com
on your mobile browser.
Advertisement

ਭੁਪਾਲ ’ਚੋਂ 1,814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ

07:48 AM Oct 07, 2024 IST
ਭੁਪਾਲ ’ਚੋਂ 1 814 ਕਰੋੜ ਰੁਪਏ ਮੁੱਲ ਦੀ ਨਸ਼ਾ ਸਮੱਗਰੀ ਬਰਾਮਦ
ਭੁਪਾਲ ਦੀ ਫੈਕਟਰੀ ’ਚੋਂ ਬਰਾਮਦ ਹੋਈ ਨਸ਼ਾ ਸਮੱਗਰੀ ਬਾਰੇ ਦੱਸਦੇ ਹੋਏ ਅਧਿਕਾਰੀ। -ਫੋਟੋ: ਪੀਟੀਆਈ
Advertisement

ਅਹਿਮਦਾਬਾਦ, 6 ਅਕਤੂਬਰ
ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸਾਂਘਵੀ ਨੇ ਕਿਹਾ ਕਿ ਇਕ ਸਾਂਝੀ ਮੁਹਿੰਮ ਤਹਿਤ ਅਧਿਕਾਰੀਆਂ ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੁਪਾਲ ਦੀ ਫੈਕਟਰੀ ’ਚੋਂ ਐੱਮਡੀ ਡਰੱਗ ਅਤੇ ਉਸ ਨੂੰ ਬਣਾਉਣ ਵਾਲੀ 1,814 ਕਰੋੜ ਰੁਪਏ ਮੁੱਲ ਦੀ ਸਮੱਗਰੀ ਬਰਾਮਦ ਕੀਤੀ ਹੈ। ਜਾਂਚ ਏਜੰਸੀ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ‘ਐਕਸ’ ’ਤੇ ਇਕ ਪੋਸਟ ਪਾ ਕੇ ਦੱਸਿਆ ਕਿ ਗੁਜਰਾਤ ਅਤਿਵਾਦੀ ਵਿਰੋਧੀ ਦਸਤੇ (ਏਟੀਐੱਸ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ, ਦਿੱਲੀ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਕਾਬਲੇ ’ਚ ਵੱਡੀ ਪ੍ਰਾਪਤੀ ਲਈ ਗੁਜਰਾਤ ਏਟੀਐੱਸ ਅਤੇ ਐੱਨਸੀਬੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਅਹਿਮ ਹਨ। ਮੰਤਰੀ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਸਮਰਪਣ ਭਾਵਨਾ ਸ਼ਲਾਘਾਯੋਗ ਹੈ। -ਪੀਟੀਆਈ

Advertisement

ਦਿੱਲੀ ਪੁਲੀਸ ਵੱਲੋਂ ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੀ ਕੋਕੀਨ ਬਰਾਮਦ

ਨਵੀਂ ਦਿੱਲੀ: ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਤਕਰੀਬਨ 5600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਪੰਜਾਬ ਦੇ ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੀ ਕੋਕੀਨ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਮੁਲਜ਼ਮ ਦੇਸ਼ ਛੱਡ ਕੇ ਭੱਜਣ ਦੀ ਫਿਰਾਕ ’ਚ ਸੀ। ਅੰਮ੍ਰਿਤਸਰ ਦੇ ਇੱਕ ਪਿੰਡ ’ਚ ਛਾਪੇ ਦੌਰਾਨ ਉਸ ਤੋਂ ਇੱਕ ਟੋਇਟਾ ਫਾਰਚੂਨਰ ਕਾਰ ਵੀ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋ ਅਕਤੂਬਰ ਨੂੰ ਦਿੱਲੀ ਪੁਲੀਸ ਨੇ ਸ਼ਹਿਰ ’ਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਖੇਪ ਫੜੀ ਜਿਸ ’ਚ 560 ਕਿਲੋ ਕੋਕੀਨ ਤੇ 40 ਕਿਲੋ ਹਾਈਡਰੋਪੋਨਿਕ ਮੈਰੀਜੁਆਨਾ ਜ਼ਬਤ ਕੀਤਾ ਗਿਆ। ਇਸ ਦੀ ਅਨੁਮਾਨਤ ਕੀਮਤ ਤਕਰੀਬਨ 5,620 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲੀਸ ਨੇ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 602 ਕਿਲੋਗ੍ਰਾਮ ਤੋਂ ਵੱਧ ਵਜ਼ਨ ਦੀ ਨਸ਼ੀਲੇ ਪਦਾਰਥਾਂ ਦੀ ਖੇਪ ਜ਼ਬਤ ਕੀਤੀ। -ਪੀਟੀਆਈ

Advertisement

Advertisement
Author Image

Advertisement