ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਐੱਸਪੀ ਤੇ ਤਹਿਸੀਲਦਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:42 AM Jul 15, 2024 IST
ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ
ਰਤੀਆ, 14 ਜੁਲਾਈ
ਡੀਐੱਸਪੀ ਸੰਜੈ ਬਿਸ਼ਨੋਈ ਅਤੇ ਤਹਿਸੀਲਦਾਰ ਵਿਜੈ ਕੁਮਾਰ ਨੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਆਏ ਸ਼ਹਿਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਕੈਂਪ ਵਿਚ 10 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 6 ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਡੀਐੱਸਪੀ ਅਤੇ ਤਹਿਸੀਲਦਾਰ ਨੇ ਕੈਂਪ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸਮੱਸਿਆਵਾਂ ਲਿਖ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਕੈਂਪ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisement

Advertisement