ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਐਸਪੀ ਵੱਲੋਂ ਗਸ਼ਤ ਵਧਾਉਣ ਦੀ ਹਦਾਇਤ

07:18 AM Sep 27, 2024 IST
ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਥਾਣਾ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 26 ਸਤੰਬਰ
ਨਵ ਨਿਯੁਕਤ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਨੇ ਅੱਜ ਸਬ-ਡਿਵੀਜ਼ਨ ਅਧੀਨ ਆਉਂਦੇ ਪੁਲੀਸ ਸਟੇਸ਼ਨਾਂ ਦੇ ਥਾਣਾ ਮੁਖੀਆਂ ਨਾਲ ਪਹਿਲੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪੁਲੀਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਨੂੰ ਪੁਲੀਸ ਅਧਿਕਾਰੀਆਂ ਅਤੇ ਕਰਮੀਆਂ ਦਾ ਵਿਹਾਰ ਠੀਕ ਹੋਣ ਤੋਂ ਇਲਾਵਾ ਤੈਅ ਸਮੇਂ ਵਿੱਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਵਿੱਚ ਕਾਨੂੰਨ ਵਿਵਸਥਾ ਖ਼ਰਾਬ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਏਗਾ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਗਸ਼ਤ ਵਧਾਉਣ ਅਤੇ ਕਾਨੂੰਨ ਵਿਵਸਥਾ ਨਾਲ ਕੋਈ ਸਮਝੌਤਾ ਨਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਵਿਸ਼ੇਸ਼ ਨਾਕੇ ਲਾ ਕੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਬ-ਡਿਵੀਜ਼ਨ ਵਿੱਚ ਗੈਂਗਸਟਰਾਂ ਨੂੰ ਕਿਸੇ ਵੀ ਕੀਮਤ ’ਤੇ ਪੈਦਾ ਨਹੀਂ ਹੋਣ ਦਿੱਤਾ ਜਾਏਗਾ ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ। ਇਸ ਮੌਕੇ ਥਾਣਾ ਮੁਖੀ ਡੇਰਾਬੱਸੀ ਮਨਦੀਪ ਸਿੰਘ, ਥਾਣਾ ਮੁਖੀ ਹੰਡੇਸਰਾ ਰਣਬੀਰ ਸਿੰਘ ਸੰਧੂ, ਥਾਣਾ ਮੁਖੀ ਲਾਲੜੂ ਆਕਾਸ਼ ਸ਼ਰਮਾ ਹਾਜ਼ਰ ਸਨ।

Advertisement

Advertisement