ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਐੱਸਪੀ ਵੱਲੋਂ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨਾਲ ਮੀਟਿੰਗ

06:45 AM Jul 19, 2024 IST
ਡੀਐੱਸਪੀ ਸੁਮੀਰ ਸਿੰਘ ਮਾਨ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਅਤੇ ਪੰਚਾਂ-ਸਰਪੰਚਾਂ ਨਾਲ ਖੜ੍ਹੇ ਹੋਏ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 18 ਜੁਲਾਈ
ਪਿੰਡ ਨੰਗਲ ਵਿੱਚ ਅੱਜ ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਥਾਣਾ ਨੰਗਲ ਅਧੀਨ ਆਉਂਦੇ 27 ਪਿੰਡਾਂ ਦੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਥਾਣਾ ਮੁਖੀ ਅੰਗਰੇਜ਼ ਸਿੰਘ, ਥਾਣਾ ਮਾਮੂਨ ਦੀ ਮੁਖੀ ਰਜਨੀ ਬਾਲਾ ਅਤੇ ਡਿਵੀਜ਼ਨ ਨੰਬਰ-1 ਦੇ ਥਾਣਾ ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡੀਐੱਸਪੀ ਮਾਨ ਨੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਇਲਾਕੇ ਦੀ ਸੰਵੇਦਨਸ਼ੀਲਤਾ ਬਾਰੇ ਦੱਸਦਿਆਂ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਦੇ ਇੱਕ ਪਾਸੇ ਪਾਕਿਸਤਾਨ ਨਾਲ ਲੱਗਦਾ ਹੈ, ਦੂਸਰੇ ਪਾਸੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਸੂਬਿਆਂ ਦੀਆਂ ਹੱਦਾਂ ਲੱਗਦੀਆਂ ਹਨ। ਉਨ੍ਹਾਂ ਕਿਹਾ ਕਿ ਥਾਣਾ ਨੰਗਲ ਅਧੀਨ ਆਉਂਦੇ ਪਿੰਡਾਂ ਵਿੱਚ ਫੌਜ ਦੀਆਂ ਛਾਉਣੀਆਂ ਵੀ ਹਨ ਜਿਸ ਕਰਕੇ ਇਹ ਇਲਾਕਾ ਭੂਗੋਲਿਕ ਪੱਖੋਂ ਕਾਫੀ ਸੰਵੇਦਨਸ਼ੀਲ ਹੈ।
ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਬਾਰੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮਿਲ ਕੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰੇਗੀ ਅਤੇ ਨਾਲ ਹੀ ਸਮਾਜ ਵਿੱਚ ਫੈਲ ਰਹੀਆਂ ਨਸ਼ੇ ਵਰਗੀਆਂ ਕੁਰੀਤੀਆਂ ਨੂੰ ਵੀ ਠੱਲ੍ਹ ਪਾਵੇਗੀ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ।

Advertisement

Advertisement
Advertisement