ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਐੱਸਪੀ ਨੇ ਪਰਾਲੀ ਨਾ ਸਾੜਨ ਲਈ ਪ੍ਰੇਰਿਆ

10:41 AM Nov 03, 2024 IST
ਡੀਐੱਸਪੀ ਉਂਕਾਰ ਸਿੰਘ ਬਰਾੜ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਦੇ ਹੋਏ।-ਫੋਟੋ: ਖੋਸਲਾ

ਸ਼ਾਹਕੋਟ: ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਇਲਾਕੇ ਦੇ ਕਈ ਪਿੰਡਾਂ ਵਿੱਚ ਜਾ ਕੇ ਖੇਤਾਂ ’ਚ ਕੰਮ ਕਰਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਇਲਾਕੇ ਦੇ ਕਰੀਬ ਇੱਕ ਦਰਜਨ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਸੰਪਰਕ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆ ਉਨ੍ਹਾਂ ਨੂੰ ਸਮਝਾਇਆ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਨਾਲ ਹੀ ਆਪਣੀਆਂ ਨਸਲਾਂ ਤੇ ਫ਼ਸਲਾਂ ਬਚੀਆਂ ਰਹਿ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਤਹਿਸੀਲ ਸ਼ਾਹਕੋਟ ਅੰਦਰ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣਗੇ। -ਪੱਤਰ ਪ੍ਰੇਰਕ

Advertisement

Advertisement