For the best experience, open
https://m.punjabitribuneonline.com
on your mobile browser.
Advertisement

ਡੀਟੀਐੱਫ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

11:08 AM Aug 31, 2024 IST
ਡੀਟੀਐੱਫ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਡੀਟੀਐੱਫ ਦੇ ਨੁਮਾਇੰਦੇ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਅਗਸਤ
ਡੈਮੋਕ੍ਰੈਟਿਕ ਟੀਚਰ ਫਰੰਟ (ਡੀਟੀਐੱਫ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ। ਪ੍ਰਸ਼ਾਸਨ ਵੱਲੋਂ ਇਹ ਮੰਗ ਪੱਤਰ ਜ਼ਿਲ੍ਹਾ ਮਾਲ ਅਫ਼ਸਰ ਲੁਧਿਆਣਾ ਗੁਰਜਿੰਦਰ ਸਿੰਘ ਨੇ ਪ੍ਰਾਪਤ ਕੀਤਾ। ਇਸ ਰਾਹੀਂ 2364 ਈਟੀਟੀ ਅਤੇ 5994 ਈਟੀਟੀ ਦੀਆਂ ਭਰਤੀਆਂ ਮੁਕੰਮਲ ਕਰ ਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਗਈ।
ਡੀਟੀਐੱਫ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ 2364 ਈਟੀਟੀ ਭਰਤੀ ਦੀ ਮੈਰਿਟ ਲਿਸਟ ਜਾਰੀ ਹੋਣ ਦੇ ਬਾਵਜੂਦ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 5994 ਈਟੀਟੀ ਭਰਤੀ ਦੀ ਪ੍ਰਕਿਰਿਆ ਵੀ ਲੰਬੇ ਸਮੇਂ ਤੋਂ ਮੁਕੰਮਲ ਨਹੀਂ ਕੀਤੀ ਜਾ ਰਹੀ ਹੈ। ਇਨ੍ਹਾਂ ਅਧਿਆਪਕਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਡੀਟੀਐੱਫ ਆਗੂਆਂ ਨੇ ਕਿਹਾ ਕਿ ਭਰਤੀਆਂ ਮੁਕੰਮਲ ਨਾ ਹੋਣ ਕਰ ਕੇ ਅਧਿਆਪਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਵਫ਼ਦ ’ਚ ਵਰਿੰਦਰ ਸਿੰਘ, ਹਰਿੰਦਰ ਕੁਮਾਰ, ਜਸਵਿੰਦਰ ਸਿੰਘ, ਹਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਬਲਵੀਰ ਸਿੰਘ ਬਾਸੀਆ ਤੇ ਜ਼ਿਲ੍ਹਾ ਸਕੱਤਰ ਰੁਪਿੰਦਰ ਪਾਲ ਗਿੱਲ ਤੇ ਡੀਐੱਮਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement