ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਟੀਐੱਫ ਨੇ ਸਿੱਖਿਆ ਮੰਤਰੀ ਬੈਂਸ ਦਾ ਪੁਤਲਾ ਫੂਕਿਆ

11:02 AM May 11, 2024 IST
ਬਠਿੰਡਾ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਦੇ ਹੋਏ ਅਧਿਆਪਕ।

ਮਨੋਜ ਸ਼ਰਮਾ
ਬਠਿੰਡਾ, 10 ਮਈ
ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਵਿਰੋਧ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਸਥਾਨਕ ਫੌਜੀ ਚੌਕ ਵਿੱਚ ਫੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਗੁਰਮੇਲ ਮਲਕਾਣਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਦੌਰਾਨ ਅਧਿਆਪਕ ਮਸਲਿਆਂ ਤੇ ਸਹਿਮਤੀ ਦਿੱਤੀ ਜਾਂਦੀ ਹੈ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ 13 ਸਾਲ ਤੋਂ ਨਿਗੂਣੀਆਂ ਤਨਖਾਹ ’ਤੇ ਪਿਕਟਿਸਟ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰ ਕੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ, ਹਰ ਤਰ੍ਹਾਂ ਦੇ ਵਾਲੰਟੀਅਰ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਰੈਗੂਲਰ ਕਰਨ, ਈਟੀਟੀ ਤੋਂ ਮਾਸਟਰ ਕੇਡਰ ਸਮੇਤ ਹਰ ਤਰ੍ਹਾਂ ਦੀਆਂ ਤਰੱਕੀਆਂ ਕੀਤੀਆਂ ਜਾਣ। ਮੰਨੀਆ ਮੰਗਾਂ ਲਾਗੂ ਨਾ ਕਰਨ ਤੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ 19 ਮਈ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸੰਗਤ ਗੁਰਪਾਲ ਸਿੰਘ ਜਗਾ ਰਾਮ ਤੀਰਥ, ਬਲਾਕ ਪ੍ਰਧਾਨ ਬਠਿੰਡਾ ਸੁਖਮੰਦਰ ਸਿੰਘ ਝੁੰਬਾ ਹਾਜ਼ਰ ਸਨ।

Advertisement

Advertisement