For the best experience, open
https://m.punjabitribuneonline.com
on your mobile browser.
Advertisement

ਡੀਟੀਐੱਫ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ’ਚ ਪ੍ਰਦਰਸ਼ਨ ਦਾ ਐਲਾਨ

08:00 AM Apr 24, 2024 IST
ਡੀਟੀਐੱਫ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ’ਚ ਪ੍ਰਦਰਸ਼ਨ ਦਾ ਐਲਾਨ
ਡੀਟੀਐੱਫ ਦੀ ਮੀਟਿੰਗ ਵਿੱਚ ਹਾਜ਼ਰ ਜਥੇਬੰਦੀ ਦੇ ਨੁਮਾਇੰਦੇ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਅਪਰੈਲ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਈਸੜੂ ਭਵਨ ਲੁਧਿਆਣਾ ਵਿੱਚ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਧਿਆਪਕਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਕੋਈ ਹੱਲ ਨਾ ਕਰਨ ਦੇ ਵਿਰੋਧ ਵਿੱਚ 19 ਮਈ ਨੂੰ ਸਿੱਖਿਆ ਮੰਤਰੀ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਪਿਛਲੇ ਦਿਨੀਂ ਵਿਭਾਗੀ ਮਾਮਲਿਆਂ ਸਬੰਧੀ ਜਥੇਬੰਦੀ ਨਾਲ ਕੀਤੀ ਮੀਟਿੰਗ ਵਿੱਚ ਦਿੱਤੇ ਭਰੋਸਿਆਂ ਦੇ ਬਾਵਜੂਦ ਅਧਿਆਪਕ ਸਾਥੀਆਂ ਨਰਿੰਦਰ ਭੰਡਾਰੀ ਤੇ ਰਵਿੰਦਰ ਕੰਬੋਜ ਦੀਆਂ ਟਰਮੀਨੇਸ਼ਨ ਤਜਵੀਜ਼ਾਂ ਵਾਪਸ ਲੈ ਕੇ ਰੈਗੂਲਰ ਕਰਨ, ਬੀਪੀਈਓ ਜਖਵਾਲੀ ਵੱਲੋਂ ਕੀਤੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਨਾ ਕਰਨ ਆਦਿ ਕਿਸੇ ਵੀ ਮਾਮਲੇ ਨੂੰ ਹੱਲ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਇਸ ਦੇੇ ਵਿਰੋਧ ਵਿੱਚ 1 ਤੋਂ 10 ਮਈ ਦਰਮਿਆਨ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪੁਤਲੇ ਫੂਕਣ ਅਤੇ ਮੁੱਖ ਮੰਤਰੀ ਵੱਲ ਵਿਰੋਧ ਪੱਤਰ ਭੇਜੇ ਜਾਣ ਦੇ ਐਕਸ਼ਨ ਉਲੀਕੇ ਗਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×