ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਟੀਐੱਫ ਵੱਲੋਂ ਡੀਈਓ ਵਿਰੁੱਧ ਸੰਘਰਸ਼ ਦਾ ਐਲਾਨ

07:05 AM Jul 07, 2023 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੀ ਮੀਟਿੰਗ ਅੱਜ ਹੋਈ।
ਇਸ ਬਾਰੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਜਥੇਬੰਦੀ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਲੜੇ ਗਏ ਸੰਘਰਸ਼ ਦੀ ਸਮੀਖਿਆ ਕਰਦਿਆਂ ਸਾਰੇ ਪਹਿਲੂਆਂ ’ਤੇ ਚਰਚਾ ਕਰਕੇ ਭਵਿੱਖ ਵਿੱਚ ਸੁਧਾਰ ਦੇ ਖੇਤਰਾਂ ਦੀ ਨਿਸ਼ਾਨਦੇਹੀ ਕੀਤੀ ਗਈ। ਜਥੇਬੰਦੀ ਦੀ ਮਜ਼ਬੂਤੀ ਲਈ ਬਲਾਕ ਪੱਧਰੀ ਸਰਗਰਮੀਆਂ ਅਤੇ ਮੀਟਿੰਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਗੱਲ ’ਤੇ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਡੀ.ਈ.ਓ. ਐਲੀਮੈਂਟਰੀ ਸੰਗਰੂਰ ਖ਼ਿਲਾਫ਼ ਚੱਲ ਰਹੇ ਮੌਜੂਦਾ ਸੰਘਰਸ਼ ਵਿੱਚ ਅਗਲੇ ਐਕਸ਼ਨਾਂ ਦੀ ਰੂਪ-ਰੇਖਾ ਉਲੀਕਦਿਆਂ ਡੀ.ਈ.ਓ. ਵੱਲੋਂ ਜਥੇਬੰਦੀ ਅਤੇ ਅਧਿਆਪਕ ਵਿਰੋਧੀ ਕਰਵਾਈਆਂ ਕਰਨ, ਜਥੇਬੰਦੀ ਦਾ ਅਕਸ ਖਰਾਬ ਕਰਨ ਅਤੇ ਅਧਿਆਪਕਾਂ ਨਾਲ ਮਾੜਾ ਵਿਹਾਰ ਕਰਨ ਵਾਲੇ ਬਲਾਕ ਚੀਮਾ ਦੇ ਬਲਾਕ ਅਫ਼ਸਰ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਜਾਏ ਉਸ ਨੂੰ ਸ਼ਹਿ ਦੇਣ ਖ਼ਿਲਾਫ਼ 17 ਜੁਲਾਈ ਤੋਂ 21 ਜੁਲਾਈ ਤੱਕ ਬਲਾਕ ਪੱਧਰ ’ਤੇ ਡੀਈਓ ਦੀਆਂ ਅਰਥੀਆਂ ਫੂਕਣ ਅਤੇ ਅਗਸਤ ਦੇ ਪਹਿਲੇ ਹਫਤੇ ਡੀ.ਈ.ਓ. ਦੇ ਦਫਤਰ ਅੱਗੇ ਵਿਸ਼ਾਲ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ।

Advertisement

Advertisement
Tags :
ਐਲਾਨਸੰਘਰਸ਼ਡੀਈਓਡੀਟੀਐੱਫਵੱਲੋਂਵਿਰੁੱਧ
Advertisement