ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਟੀਐੱਫ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਪੁਤਲਾ ਫੂਕਿਆ

06:57 AM Jun 28, 2024 IST
ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਪੁਤਲਾ ਫੂਕਦੇ ਹੋਏ ਅਧਿਆਪਕ।

ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 27 ਜੂਨ
ਡੀਟੀਐੱਫ ਵੱਲੋਂ ਇੱਥੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਪੁਤਲਾ ਫੂਕਿਆ ਗਿਆ ਤੇ ਡੀਸੀ ਫਾਜ਼ਿਲਕਾ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿਚ ਤਨਖ਼ਾਹ ਕਟੌਤੀ ਵਾਪਸੀ ਦਾ ਪੱਤਰ ਜਾਰੀ ਨਾ ਕੀਤਾ ਤਾਂ ਤਿੰਨ ਜੁਲਾਈ ਨੂੰ ਮੁੜ ਤੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਉ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਅਧਿਆਪਕ ਦੀ ਤਨਖ਼ਾਹ ਕਟੌਤੀ ਨੂੰ ਵਾਪਸ ਕਰਵਾਉਣ ਲਈ ਬੀਤੇ ਦਿਨੀਂ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ। ਆਗੂਆਂ ਨੇ ਦੱਸਿਆ ਕਿ ਅਧਿਕਾਰੀ ਨੇ ਨੇ ਮਸਲਾ ਹੱਲ ਕਰਨ ਦੀ ਬਜਾਇ ਪੁਲੀਸ ਬੁਲਾ ਕੇ ਘਿਰਾਉ ਕਰਨ ਵਾਲਿਆਂ ਡਰਾਉਣ ਦਾ ਯਤਨ ਕੀਤਾ ਸੀ। ਫਰੰਟ ਵੱਲੋਂ ਬਾਕੀ ਜ਼ਿਲ੍ਹਿਆਂ ਦਾ ਹਵਾਲਾ ਦੇ ਕੇ ਤਨਖ਼ਾਹ ਕਟੌਤੀ ਵਾਪਸ ਕਰਨ ਅਤੇ ਹੜਤਾਲ ਦਾ ਸੰਵਿਧਾਨਕ ਹੱਕ ਆਦਿ ਦੇ ਤਰਕ ਦਿੱਤੇ ਗਏ ਪਰ ਅਧਿਕਾਰੀ ਇਹ ਮੰਨਣ ਤੋਂ ਇਨਕਾਰੀ ਹੋ ਗਿਆ। ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਤੇ ਸਕੱਤਰ ਕੁਲਜੀਤ ਡੰਗਰਖੇੜਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਧਿਆਪਕਾਂ ਦੀ ਵੱਡੀ ਲਾਮਬੰਦੀ ਕਰਦੇ ਹੋਏ ਤਿੱਖਾ ਘੋਲ ਵਿੱਢਿਆ ਜਵੇਗਾ।

Advertisement

Advertisement
Advertisement