ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਇੰਚਾਰਜ ’ਤੇ ਜਾਨਲੇਵਾ ਹਮਲੇ ਦੀ ਡੀਟੀਐੱਫ ਵੱਲੋਂ ਨਿਖੇਧੀ

07:40 AM Nov 13, 2024 IST

ਪੱਤਰ ਪ੍ਰੇਰਕ
ਜ਼ੀਰਾ, 12 ਨਵੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ (ਫਿਰੋਜ਼ਪੁਰ) ਦੇ ਇੰਚਾਰਜ ਹਿੱਤਪਾਲ ਸਿੰਘ ਸਿੱਧੂ ’ਤੇ ਹੋਏ ਹਮਲੇ ਦੀ ਡੀਟੀਐੱਫ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਕਿਹਾ ਕਿ ਹਿੱਤਪਾਲ ਸਿੰਘ ਸਿੱਧੂ ਆਪਣੀ ਵਿਭਾਗੀ ਡਿਊਟੀ ਕਰਨ ਲਈ ਸਕੂਲ ਜਾ ਰਹੇ ਸਨ ਤਾਂ ਰਸਤੇ ’ਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦਾ ਜਬਰੀ ਰਸਤਾ ਰੋਕ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਅਧਿਆਪਕ ਦਾ ਰੁਤਬਾ ਸਮਾਜ ’ਚ ਮਾਣ ਸਤਿਕਾਰ ਵਾਲਾ ਹੁੰਦਾ ਹੈ, ਪਰ ਕੁਝ ਸ਼ਰਾਰਤੀ ਅਨਸਰ ਇਹ ਅਕਸ ਖ਼ਰਾਬ ਕਰਨ ਤੇ ਲੱਗੇ ਹੋਏ ਹਨ। ਅਧਿਆਪਕ ਸਮਾਜ ਦਾ ਨਿਰਮਾਤਾ ਹੁੰਦਾ ਹੈ ਜੇ ਇਸ ਸਮਾਜ ’ਚ ਅਧਿਆਪਕ ਦੀ ਜਾਨ ਨੂੰ ਖ਼ਤਰਾ ਬਣ ਜਾਵੇ ਤਾਂ ਉਹ ਕਿਵੇਂ ਨਰੋਏ ਸਮਾਜ ਦੀ ਸਿਰਜਣਾ ਕਰ ਸਕੇਗਾ। ਜ਼ਿਲ੍ਹਾ ਆਗੂਆਂ ਨੇ ਪੁਲੀਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Advertisement

Advertisement