For the best experience, open
https://m.punjabitribuneonline.com
on your mobile browser.
Advertisement

ਡੀਟੀਐੱਫ ਨੇ ਪੰਜਾਬ ਸਰਕਾਰ ਦੇ ਸਿੱਖਿਆ ਬਜਟ ਨੂੰ ਨਕਾਰਿਆ

07:01 AM Mar 08, 2024 IST
ਡੀਟੀਐੱਫ ਨੇ ਪੰਜਾਬ ਸਰਕਾਰ ਦੇ ਸਿੱਖਿਆ ਬਜਟ ਨੂੰ ਨਕਾਰਿਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜ਼ੀਰਾ, 7 ਮਾਰਚ
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕੀਤਾ ਗਿਆ, ਜਿਸ ਵਿੱਚ ਸਿੱਖਿਆ ਖੇਤਰ ਲਈ 16987 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਸ ਬਜਟ ਨੂੰ ਸਿੱਖਿਆ, ਸਿਹਤ ਅਤੇ ਖੇਤੀ ਖੇਤਰ ‘ਤੇ ਕੇਂਦਰਿਤ ਬਜਟ ਕਹਿ ਕੇ ਪ੍ਰਚਾਰਿਆ ਜਾ ਰਿਹਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਅੰਦਰ ਕੋਈ ਗੁਣਾਤਮਕ ਤਬਦੀਲੀ ਲਿਆਉਣ ਦੀ ਬਜਾਏ ਦਿਖਾਵੇ ਅਤੇ ਪ੍ਰਚਾਰ ‘ਤੇ ਜ਼ਿਆਦਾ ਧਿਆਨ ਦੇ ਰਹੀ ਹੈ ਅਤੇ ਇਸ ਦਾ ਧਿਆਨ ਕੁਝ ਗਿਣੇ-ਚੁਣੇ ਪਹਿਲਾਂ ਤੋਂ ਹੀ ਚੰਗੇ ਬੁਨਿਆਦੀ ਢਾਂਚੇ ਵਾਲੇ ਸਕੂਲਾਂ ਨੂੰ ਹੋਰ ਲਿਸ਼ਕਾ-ਪੁਸ਼ਕਾ ਕੇ ਲੋਕਾਂ ਅੰਦਰ ਭਰਮ ਸਿਰਜਣਾ ਹੈ ਕਿ ਪੰਜਾਬ ਸਰਕਾਰ ਨੇ ਸਿੱਖਿਆ ਅੰਦਰ ਕ੍ਰਾਂਤੀ ਲਿਆ ਦਿੱਤੀ ਹੈ ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਵੀਹ ਹਜ਼ਾਰ ਦੇ ਕਰੀਬ ਸਕੂਲਾਂ ਵਿੱਚੋਂ ਬਹੁ-ਗਿਣਤੀ ਸਕੂਲ ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×