ਡੀਟੀਐੱਫ ਨੇ ਮੁੱਖ ਚੋਣ ਅਧਿਕਾਰੀ ਨੂੰ ਮੰਗ ਪੱਤਰ ਭੇਜੇ
07:55 AM Oct 01, 2024 IST
Advertisement
ਕੁਲਦੀਪ ਸਿੰਘ
ਚੰਡੀਗੜ੍ਹ, 30 ਸਤੰਬਰ
ਪੰਚਾਇਤੀ ਚੋਣਾਂ ਦੌਰਾਨ ਸਮੁੱਚੇ ਅਧਿਆਪਕ ਵਰਗ ਦੀਆਂ ਮੁਸ਼ਕਲਾਂ ਦੇ ਸਬੰਧ ਵਿੱਚ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਵੱਲੋਂ ਅੱਜ ਸੂਬਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਗਏ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਨੇ ਦੱਸਿਆ ਕਿ ਫਰੰਟ ਵੱਲੋਂ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਸੰਗਰੂਰ, ਮਾਨਸਾ, ਲੁਧਿਆਣਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਹਿਗੜ੍ਹ ਸਾਹਿਬ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਨੇ ਮੰਗ ਕੀਤੀ ਕਿ ਚੋਣ ਡਿਊਟੀਆਂ ਵੱਖ-ਵੱਖ ਵਿਭਾਗਾਂ ਵਿੱਚੋਂ ਆਨੁਪਾਤਕ ਢੰਗ ਨਾਲ ਲਗਾਈਆਂ ਜਾਣ ਅਤੇ ਮਹਿਲਾ ਅਧਿਆਪਕਾਵਾਂ, ਬਿਮਾਰੀਆਂ ਤੋਂ ਪੀੜਤ,, ਅੰਗਹੀਣਾਂ ਤੇ ਲੋੜਵੰਦਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ।
Advertisement
Advertisement
Advertisement