ਡੀਟੀਐੱਫ ਦਾ ਸੰਘਰਸ਼ ਮੁਲਤਵੀ
06:55 AM Oct 08, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 7 ਅਕਤੂਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਫੈਸਲਾ ਕੀਤਾ ਹੈ ਕਿ ਜਥੇਬੰਦੀ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ 15 ਅਕਤੂਬਰ ਤੱਕ ਸਰਕਾਰ ਵਿਰੋਧੀ ਸਾਰੇ ਅੰਦੋਲਨ ਇੱਕ ਵਾਰ ਮੁਲਤਵੀ ਕਰ ਦਿੱਤੇ ਗਏ ਹਨ। ਜਥੇਬੰਦੀ ਨੇ ਹੁਣ ਸਰਕਾਰ ਨੂੰ ਘੇਰਨ ਲਈ 27 ਅਕਤੂਬਰ ਨੂੰ ਸੰਗਰੂਰ ਵਿੱਚ ਮੁਜ਼ਾਹਰਾ ਅਤੇ ਰੈਲੀ ਕਰਨ ਦਾ ਫੈਸਲਾ ਕੀਤਾ ਹੈ।
ਜਥੇਬੰਦੀ ਨੇ 6 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਨੂੰ ਵੀ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ ਅਤੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਦੱਸਿਆ ਕਿ ਅਜਿਹਾ ਫੈਸਲਾ ਰਾਜ ਵਿੱਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਕੀਤਾ ਗਿਆ ਹੈ।
Advertisement
Advertisement
Advertisement